ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਹੋਰ ਆਗੂ ਮੌਜੂਦ ਰਹੇ ।
ਦੱਸ ਦੇਈਏ ਕਿ 11 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਹੋਵੇਗੀ ਤੇ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ। ਭਾਜਪਾ, ਆਪ, ਕਾਂਗਰਸ ਤੇ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ। ‘ਆਪ’ ਵੱਲੋਂ ਹਰਮੀਤ ਸਿੰਘ ਸੰਧੂ, ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ, ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮਨਦੀਪ ਸਿੰਘ ਚੋਣ ਲੜ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























