ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਮੂਨਕ ਦੇ ਪਿੰਡ ਮੰਡਵੀ ਦੇ ਇੱਕ ਨੌਜਵਾਨ ਦੇ ਅਮਰੀਕਾ ‘ਚੋਂ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਕਰਨਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਅਮਰੀਕਾ ਦੇ ਔਰੇਗਨ ਸੂਬੇ ਦੇ ਸੈਲਮ ਸ਼ਹਿਰ ‘ਚੋਂ ਲਾਪਤਾ ਹੈ। ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਦੇ ਮੁਤਾਬਕ, ਕਰਨਦੀਪ ਨਾਲ ਆਖਰੀ ਵਾਰ 8 ਅਕਤੂਬਰ 2025 ਨੂੰ ਮੋਬਾਈਲ ਕਾਲ ਅਤੇ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਪਰਿਵਾਰ ਵੱਲੋਂ ਕਈ ਵਾਰ ਕਾਲਾਂ, ਮੈਸੇਜ ਅਤੇ ਵੀਡੀਓ ਕਾਲਾਂ ਕਰਨ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲਿਆ। ਹੁਣ ਉਸਦਾ ਮੋਬਾਈਲ ਸਵਿੱਚ ਆਫ਼ ਆ ਰਿਹਾ ਹੈ।
ਇਹ ਵੀ ਪੜ੍ਹੋ : DIG ਹਰਚਰਨ ਸਿੰਘ ਭੁੱਲਰ ਸਸਪੈਂਡ, ਰਿਸ਼ਵਤ ਮਾਮਲੇ ‘ਚ CBI ਨੇ ਕੀਤਾ ਸੀ ਗ੍ਰਿਫ਼ਤਾਰ
ਕਰਨਦੀਪ ਦੇ ਪਿਤਾ ਚਰਨਜੀਤ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਸੈਲਮ ਸ਼ਹਿਰ ਦੇ ਇੱਕ ਸਟੋਰ ‘ਚ ਕੰਮ ਕਰਦਾ ਸੀ। ਉਹਨਾਂ ਨੇ ਕਿਹਾ ਕਿ ਆਪਣੇ ਪੁੱਤਰ ਨੂੰ ਅਮਰੀਕਾ ਭੇਜਣ ਲਈ ਉਹਨਾਂ ਨੇ ਆਪਣੀ ਢਾਈ ਕਿਲੇ ਜ਼ਮੀਨ ਵੇਚ ਦਿੱਤੀ ਸੀ, ਜੋ ਉਹਨਾਂ ਦੀ ਇੱਕੋ ਕਮਾਈ ਦਾ ਸਰੋਤ ਸੀ। ਹੁਣ ਪਰਿਵਾਰ ਪੂਰੀ ਤਰ੍ਹਾਂ ਤੋੜ-ਮਰੋੜ ਦੀ ਹਾਲਤ ‘ਚ ਹੈ ਤੇ ਉਹਨਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲ ਬੇਨਤੀ ਕੀਤੀ ਹੈ ਕਿ ਕਰਨਦੀਪ ਨੂੰ ਜਲਦੀ ਲੱਭਿਆ ਜਾਵੇ ਤੇ ਉਸਦੀ ਖ਼ੈਰੀਅਤ ਬਾਰੇ ਜਾਣਕਾਰੀ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























