ਦੀਵਾਲੀ ਤੋਂ ਪਹਿਲਾਂ ਐਕਸਾਈਜ਼ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਸਦਰ ਦੇ ਝੁੱਗੀ ਨਿਹੰਗਾਂ ਵਾਲਾ ਵਿਖੇ ਕੱਚੀ ਸ਼ਰਾਬ ਬਣਾ ਕੇ ਵੇਚਣ ਵਾਲਿਆਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ ਤੇ ਵੱਡੀ ਮਾਤਰਾ ਵਿਚ ਕੱਚੀ ਸ਼ਰਾਬ ਬਰਾਮਦ ਕੀਤੀ ਗਈ ਹੈ।
ਅਕਸਰ ਤਿਓਹਾਰਾਂ ਦੇ ਦਿਨਾਂ ਵਿਚ ਜਿਥੇ ਕੱਚੀ ਸ਼ਰਾਬ ਦੀ ਮੰਗ ਵਧ ਜਾਂਦੀ ਹੈ ਤੇ ਬਹੁਤ ਸਾਰੇ ਲੋਕਾਂ ਵੱਲੋਂ ਗੈਰ-ਕਾਨੂੰਨੀ ਤਰੀਕੇ ਸ਼ਰਾਬ ਬਣਾ ਕੇ ਵੇਚੀ ਜਾਂਦੀ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਝੁੱਗੀ ਨਿਹੰਗਾਂ ਵਾਲਾ ਵਿਖੇ ਕੱਚੀ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ ਜਿਸ ਦਾ ਪਤਾ ਲੱਗਣ ‘ਤੇ ਐਕਸਾਈਜ਼ ਵਿਭਾਗ ਵੱਲੋਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਰੇਡ ਕੀਤੀ ਗਈ ਤੇ ਵੱਡੀ ਮਾਤਰਾ ਵਿਚ ਕੱਚੀ ਸ਼ਰਾਬ ਬਰਾਮਦ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਅਜਨਾਲਾ : ਪੁਲਿਸ ਤੇ 2 ਬ.ਦਮਾ/ਸ਼ਾਂ ਵਿਚਾਲੇ ਮੁ.ਠ/ਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਹੋਏ ਜ਼ਖਮੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਖਬਰ ਮਿਲਣ ਮਗਰੋਂ ਤੁਰੰਤ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ ਜਿਥੇ ਕੱਚੀ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ। ਪੁਲਿਸ ਨੂੰ ਦੇਸੀ ਸ਼ਰਾਬ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਭਾਂਡੇ ਵੀ ਬਰਾਮਦ ਹੋਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ਪਰ ਜਲਦ ਹੀ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੱਚੀ ਸ਼ਰਾਬ ਪੀਣ ਨਾਲ ਸਿਹਤ ਦਾ ਕਾਫੀ ਨੁਕਸਾਨ ਹੁੰਦਾ ਹੈ। ਇਸ ਲਈ ਕੋਈ ਵੀ ਕੱਚੀ ਸ਼ਰਾਬ ਨਾ ਪੀਣ। ਆਪਣਾ ਖਿਆਲ ਰੱਖਣ।
ਵੀਡੀਓ ਲਈ ਕਲਿੱਕ ਕਰੋ -:
























