ਕਸਬਾ ਚੋਹਲਾ ਸਾਹਿਬ ਵਿਖੇ ਸੋਮਵਾਰ ਦਿਵਾਲੀ ਵਾਲੇ ਦਿਨ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋ ਇੱਕ ਦੁਕਾਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ। ਕਾਂਗਰਸ ਪਾਰਟੀ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ‘ਤੇ ਗੋਲੀਆਂ ਚਲਾਈਆਂ ਗਈਆਂ। ਪਰ ਫਾਇਰ ਮਿਸ ਹੋਣ ਕਰਕੇ ਉਹ ਵਾਲ-ਵਾਲ ਬਚ ਗਏ।
ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ਜੋ ਸਵੇਰੇ ਆਪਣੀ ਦੁਕਾਨ ‘ਤੇ ਬੈਠੇ ਸਨ। ਸਵੇਰੇ 10.30 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰ ਉਨ੍ਹਾਂ ਦੀ ਦੁਕਾਨ ਦੇ ਬਾਹਰ ਆਏ। ਇੱਕ ਵਿਅਕਤੀ ਮੋਟਰਸਾਈਕਲ ਉੱਪਰ ਹੀ ਸਵਾਰ ਰਿਹਾ ਜਦਕਿ ਉਸਦੇ ਦੂਸਰੇ ਨਕਾਬਪੋਸ਼ ਸਾਥੀ ਵਲੋਂ ਦੁਕਾਨ ‘ਤੇ ਬੈਠੇ ਕਾਂਗਰਸੀ ਆਗੂ ਭੁਪਿੰਦਰ ਕੁਮਾਰ ਨਈਅਰ ‘ਤੇ ਪਿਸਤੌਲ ਨਾਲ ਫਾਇਰਿੰਗ ਕੀਤੀ।
ਇਹ ਵੀ ਪੜ੍ਹੋ : ਮਸ਼ਹੂਰ ਅਦਾਕਾਰ ਗੋਵਰਧਨ ਅਸਰਾਨੀ ਦਾ ਹੋਇਆ ਦਿ.ਹਾਂ/ਤ, PM ਮੋਦੀ ਨੇ ਪ੍ਰਗਟਾਇਆ ਦੁੱਖ
ਬਦਮਾਸ਼ਾਂ ਵੱਲੋਂ ਭੁਪਿੰਦਰ ਕੁਮਾਰ ਨਈਅਰ ‘ਤੇ ਗੋਲੀਆਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਫਾਇਰ ਮਿਸ ਹੋ ਗਈ। ਘਟਨਾ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ਸਵਾਰ ਦੂਸਰੇ ਸਾਥੀ ਨਾਲ ਮੌਕੇ ਤੋਂ ਫ਼ਰਾਰ ਹੋ ਗਿਆ। ਉਪਰੋਕਤ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਭੁਪਿੰਦਰ ਕੁਮਾਰ ਨਈਅਰ ਨੂੰ ਪਹਿਲਾਂ ਵੀ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੀਆਂ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -:
























