ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਨਕਲੀ ਵੀਡੀਓ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਵੱਡਾ ਐਕਸ਼ਨ ਲਿਆ ਹੈ। ਕੋਰਟ ਨੇ ਫੇਸਬੁੱਕ ਨੂੰ 24 ਘੰਟਿਆਂ ਦੇ ਅੰਦਰ ਇਤਰਾਜ਼ਯੋਗ ਪੋਸਟਾਂ ਹਟਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਾਈਬਰ ਕ੍ਰਾਈਮ ਵਿਭਾਗ ਤੋਂ ਸੂਚਨਾ ਮਿਲਣ ‘ਤੇ ਫੇਸਬੁੱਕ ਨੂੰ ਇਸ ਤਰ੍ਹਾਂ ਦੀਆਂ ਇਤਰਾਜ਼ਯੋਗ ਪੋਸਟਾਂ ਨੂੰ ਤੁਰੰਤ ਹਟਾਉਣ ਅਤੇ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕੋਰਟ ਨੇ ਗੂਗਲ ਨੂੰ ਵੀ ਅਜਿਹੀ ਸਮੱਗਰੀ ਨੂੰ ਸਰਚ ਨਤੀਜਿਆਂ ਵਿੱਚ ਦਿਖਾਈ ਦੇਣ ਤੋਂ ਰੋਕਣ ਦਾ ਹੁਕਮ ਦਿੱਤਾ ਗਿਆ ਹੈ। ਜੇਕਰ ਫੇਸਬੁੱਕ ਅਤੇ ਗੂਗਲ ਵੀਡੀਓਜ਼ ਨੂੰ ਬਲਾਕ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਹਿਲਾਂ, ਪੰਜਾਬ ਪੁਲਿਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਪੋਸਟਾਂ ਹਟਾਉਣ ਲਈ ਨੋਟਿਸ ਜਾਰੀ ਕੀਤੇ ਸਨ।
ਰਿਪੋਰਟਾਂ ਅਨੁਸਾਰ, ਜਿਵੇਂ ਹੀ ਜਗਮਨ ਸਮਰਾ ਦੇ ਖਾਤੇ ‘ਤੇ ਮੁੱਖ ਮੰਤਰੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਵੀਡੀਓਜ਼ ਆਉਣੀਆਂ ਸ਼ੁਰੂ ਹੋਈਆਂ, ਸਟੇਟ ਸਾਈਬਰ ਸੈੱਲ ਨੇ ਪਹਿਲਾਂ ਇਸਨੂੰ ਟਰੈਕ ਕੀਤਾ। ਮਾਮਲਾ ਤੁਰੰਤ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਪੰਜਾਬ ਦੇ ਮੁੱਖ ਮੰਤਰੀ ਦੀ ਨਕਲੀ ਵੀਡੀਓ ਅਪਲੋਡ ਕਰਨ ਵਾਲੇ ਵਿਅਕਤੀ ‘ਤੇ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਜਗਮਨ ਸਮਰਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕੈਲੀਫੋਰਨੀਆ ‘ਚ ਪੰਜਾਬੀ ਟਰੱਕ ਡ੍ਰਾਈਵਰ ਨੇ ਕਈ ਵਾਹਨਾਂ ਨੂੰ ਮਾ/ਰੀ ਟੱ.ਕ.ਰ, 3 ਲੋਕਾਂ ਦੀ ਹੋਈ ਮੌ.ਤ
ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਸਮੱਗਰੀ ਏਆਈ-ਜਨਰੇਟ ਕੀਤੀ ਗਈ ਜਾਪਦੀ ਹੈ, ਜੋ ਇਸਦੇ ਪ੍ਰਭਾਵ ਨੂੰ ਹੋਰ ਗੰਭੀਰ ਬਣਾ ਸਕਦੀ ਹੈ। ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 340 (2), 353 (1), 352 (2), 351 (2), 336 (4), ਅਤੇ 67 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























