ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਨੂੰ ਵੱਡਾ ਝਟਕਾ ਦਿੰਦਿਆਂ ਇੱਕ ਡਰੱਗ ਕਿੰਗਪਿਨ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਵੀ ਬਰਾਮਦ ਕੀਤੀ ਗਈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ X ‘ਤੇ ਪੋਸਟ ਸਾਂਝੀ ਕਰਕੇ ਲਿਖਿਆ- ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਡਰੱਗ ਕਿੰਗਪਿਨ ਰਾਜਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ 5.025 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਪਿਓ-ਪੁੱਤ ਦਾ ਕੀਤਾ ਐ.ਨਕਾ.ਊਂਟ/ਰ, ਕਈ ਮਾਮਲਿਆਂ ‘ਚ ਲੋੜੀਂਦੇ ਸਨ ਦੋਵੇਂ ਮੁਲਜ਼ਮ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਅਧਾਰਤ ਹੈਂਡਲਰ ਨਾਲ ਜੁੜਿਆ ਇੱਕ ਸਰਹੱਦ ਪਾਰ ਨੈੱਟਵਰਕ ਚਲਾ ਰਿਹਾ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਲਈ ਡੇਰਾ ਬਾਬਾ ਨਾਨਕ ਸੈਕਟਰ ਦੀ ਵਰਤੋਂ ਕਰ ਰਿਹਾ ਸੀ। ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























