ਕੈਲੀਫੋਰਨੀਆ ਵਿਚ ਵਾਪਰੇ ਸੜਕ ਹਾਦਸੇ ਕਰਕੇ ਪੰਜਾਬੀ ਨੌਜਵਾਨ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਰ ਹੁਣ ਜਸ਼ਨਪ੍ਰੀਤ ਦੇ ਹੱਕ ਵਿਚ ਉਸ ਦਾ ਪੂਰਾ ਪਿੰਡ ਖੜ੍ਹਾ ਹੋ ਗਿਆ ਹੈ। ਪਿੰਡ ਵਾਲਿਆਂ ਵੱਲੋਂ ਦਾਅਵਾ ਕੀਤਾ ਜਾ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਅੰਮ੍ਰਿਤਧਾਰੀ ਸਿੱਖ ਹੈ ਤੇ ਉਸ ਦਾ ਪੂਰਾ ਪਰਿਵਾਰ ਗੁਰਸਿੱਖ ਹੈ। ਨਸ਼ਾ ਕਰਨਾ ਤਾਂ ਦੂਰ ਉਸਨੇ ਕਦੀ ਨਸ਼ੇ ਵੱਲ ਵੇਖਿਆ ਵੀ ਨਹੀਂ ਹੈ। ਉਸ ‘ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।
ਜਸ਼ਨਪ੍ਰੀਤ ਦੇ ਪਿਤਾ ਰਵਿੰਦਰ ਸਿੰਘ ਨੇ ਕਿਹਾ ਕਿ ਟਰੱਕ ਹਾਦਸਾ ਮਹਿਜ਼ ਇਕ ਦੁਰਘਟਨਾ ਹੈ ਜੋ ਕਿਸੇ ਵੀ ਨਾਲ ਵਾਪਰ ਸਕਦੀ ਹੈ।ਦੁਰਘਟਨਾ ਵਿੱਚ ਮਾਰੇ ਗਏ ਤਿੰਨ ਲੋਕਾਂ ਜਿਨ੍ਹਾਂ ਵਿੱਚ ਇੱਕ ਔਰਤ ਅਤੇ ਦੋ ਬੱਚੇ ਵੀ ਸ਼ਾਮਲ ਸਨ, ਦੀ ਮੌਤ ਦਾ ਦੁੱਖ ਹੈ ਅਤੇ ਉਹ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ।
ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਜਸ਼ਨਪ੍ਰੀਤ ‘ਤੇ ਜੋ ਨਸ਼ਾ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਉਹ ਸਰਾਸਰ ਗਲਤ ਹੈ। ਉਸ ਦਾ ਨਸ਼ੇ ਨਾਲ ਕੋਈ ਸਬੰਧ ਨਹੀਂ ਹੈ ਤੇ ਉਸ ਨੂੰ ਨਾਜਾਇਜ਼ ਭੰਡਿਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਜਸ਼ਨਪ੍ਰੀਤ ਲਈ ਹੱਥ ਜੋੜ ਬੇਨਤੀ ਕਿ ਉਸ ‘ਤੇ ਲਗਾਏ ਜਾ ਰਹੇ ਗਲਤ ਇਲਜ਼ਾਮ ਵਾਪਸ ਲਏ ਜਾਣ ਕਿਉਂਕਿ ਉਸ ਮੁੰਡੇ ਦੇ ਮੂੰਹ ‘ਤੇ ਤਾਂ ਸਵੇਰੇ ਸ਼ਾਮ ਬਾਣੀ ਹੁੰਦੀ ਹੈ।
ਇਹ ਵੀ ਪੜ੍ਹੋ : CM ਮਾਨ ਦੀ ਮੂੰਹ ਬੋਲੀ ਭੈਣ ਦੇ ਪਰਿਵਾਰ ‘ਤੇ ਜਾਨ/ਲੇਵਾ ਹ.ਮ.ਲਾ, ਗੁਆਂਢੀਆਂ ‘ਤੇ ਲੱਗੇ ਹ.ਮ/ਲਾ ਕਰਨ ਦੇ ਇਲਜ਼ਾਮ
ਦੱਸ ਦੇਈਏ ਕਿ ਜਸ਼ਨਪ੍ਰੀਤ ਨੇ ਕੈਲੀਫੋਨੀਆ ਵਿਚ ਕਈ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ ਜਦੋਂ ਕਿ ਅਮਰੀਕਾ ਪੁਲਿਸ ਨੇ ਜਸ਼ਨਪ੍ਰੀਤ ‘ਤੇ ਨਸ਼ੇ ਦੀ ਹਾਲਤ ਵਿਚ ਹੋਣ ਦਾ ਦਾਅਵਾ ਕੀਤਾ। ਜਸ਼ਨਪ੍ਰੀਤ ਦੇ ਪਰਿਵਾਰ ਤੇ ਪਿੰਡ ਵਾਲਿਆਂ ਵੱਲੋਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਦਖ਼ਲਅੰਦਾਜ਼ੀ ਕਰਕੇ ਇਸ ਦੀ ਗਹਿਰਾਈ ਨਾਲ ਜਾਂਚ ਕਰਵਾਉਣ ਲਈ ਅਮਰੀਕਾ ਦੀ ਸਰਕਾਰ ਨਾਲ ਅਤੇ ਕੈਲੀਫੋਰਨੀਆ ਦੇ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























