ਬਾਲੀਵੁੱਡ ਤੇ ਟੀਵੀ ਐਕਟਰ ਸਤੀਸ਼ ਸ਼ਾਹ ਦਾ ਅੱਜ ਮੁੰਬਈ ਵਿਚ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਸਤੀਸ਼ ਕਿਡਨੀ ਨਾਲ ਜੁੜੀ ਬੀਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਮੈਨੇਜਰ ਨੇ ਸਤੀਸ਼ ਸ਼ਾਹ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।
ਸਤੀਸ਼ ਸ਼ਾਹ ਦਾ ਅੰਤਿਮ ਸਸਕਾਰ 26 ਅਕਤੂਬਰ ਨੂੰ ਕੀਤਾ ਜਾਵੇਗਾ। ਉਹ 74ਸਾਲ ਦੇ ਸਨ। ਟੀਵੀ ਸੀਰੀਅਲ ‘ਸਾਰਾਭਾਈ ਵਰਸਿਜ਼ ਸਾਰਾਭਾਈ’ ‘ਚ ਸਤੀਸ ਸ਼ਾਹ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਕਈ ਫਿਲਮਾਂ ਵਿਚ ਵੀ ਕੰਮ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਹੁਣੇ ਜਿਹੇ ਹੀ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਹੋਇਆ ਸੀ ਜਿਸ ਦੇ ਬਾਅਦ ਤੋਂ ਉਨ੍ਹਾਂ ਦੀ ਤਬੀਅਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ। ਸਤੀਸ਼ ਸ਼ਾਹ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦੇਹਾਂਤ ਨਾਲ ਭਾਰਤੀ ਟੈਲੀਵਿਜ਼ਨ ਦਾ ਇਕ ਯੁਗ ਸਮਾਪਤ ਹੋ ਗਿਆ। ਤਬੀਅਤ ਖਰਾਬ ਹੋਣ ‘ਤੇ ਸਤੀਸ਼ ਸ਼ਾਹ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿਚ ਉਨ੍ਹਾਂ ਨੂੰ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਅਮਰੀਕਾ ਗਏ 8 ਭੈਣਾਂ ਦੇ ਇਕਲੌਤੇ ਭਰਾ ਦਾ ਕ.ਤ/ਲ, ਵਾ.ਰਦਾ.ਤ ਮਗਰੋਂ ਮੁਲਜ਼ਮ ਨੇ ਖੁਦ ਨੂੰ ਵੀ ਮਾ/ਰੀ ਗੋ.ਲੀ
ਸਤੀਸ਼ ਸ਼ਾਹ ਦਾ ਕਰੀਅਰ ਬਹੁਤ ਹੀ ਉਤਰਾਅ-ਚੜ੍ਹਾਅ ਵਾਲਾ ਰਿਹਾ। ਉਨ੍ਹਾਂ ਨੇ ਟੀਵੀ ਦੀ ਦੁਨੀਆ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਈ । ਦੂਰਦਰਸ਼ਨ ਦੇ ਮਸ਼ਹੂਰ ਸ਼ੋਅ ‘ਯੇ ਜੋ ਹੈ ਜ਼ਿੰਦਗੀ’ ਵਿਚ ਉਨ੍ਹਾਂ ਨੇ 55 ਐਪੀਸੋਡਸ ਵਿਚ 55 ਵੱਖ-ਵੱਖ ਕਿਰਦਾਰ ਨਿਭਾਏ ਜਿਸ ਨੂੰ ਕੁੰਦਨ ਸ਼ਾਹ ਤੇ ਮੰਜੁਲਾ ਸਿਨ੍ਹਾ ਨੇ ਨਿਰਦੇਸ਼ਿਤ ਕੀਤਾ। ਇਸ ਤੋਂ ਇਲਾਵਾ ਸਟਾਰ ਪਲੱਸ ਦੇ ਸ਼ੋਅ ‘ਫਿਲਮੀ ਚੱਕਰ’, ‘ਘਰ ਜਮਾਈ’ ਤੇ ‘ਆਲ ਦਿ ਬੈਸਟ’ ਵਿਚ ਉਨ੍ਹਾਂ ਦੇ ਕੰਮ ਦੀ ਖੂਬ ਪ੍ਰਸ਼ੰਸਾ ਹੋਈ।
ਵੀਡੀਓ ਲਈ ਕਲਿੱਕ ਕਰੋ -:
























