ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ਵਿਚ ਪੇਸ਼ੀ ਹੋਵੇਗੀ। ਕੋਰਟ ਨੇ ਕੰਗਨਾ ਨੂੰ ਨਿੱਜੀ ਰੂਪ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਕੰਗਨਾ ਵੱਲੋਂ ਪਾਈ ਗਈ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਇਹ ਮਾਮਲਾ ਬਜ਼ੁਰਗ ਮਹਿਲਾ ਮਹਿੰਦਰ ਕੌਰ ‘ਤੇ ਟਿੱਪਣੀ ਕਰਨ ਦਾ ਹੈ। ਕਿਸਾਨੀ ਅੰਦੋਲਨ ਦੌਰਾਨ ਮਹਿੰਦਰ ਕੌਰ ‘ਤੇ ਕੰਗਨਾ ਨੇ ਵਿਵਾਦਿਤ ਟਿੱਪਣੀ ਕੀਤੀ ਸੀ ਤੇ ਉਨ੍ਹਾਂ ਨੂੰ ਸ਼ਾਹੀਨ ਬਾਗ ਵਾਲੀ ਦਾਦੀ ਦੱਸਿਆ ਸੀ।
ਇਹ ਵੀ ਪੜ੍ਹੋ : ਟਰੰਪ ਸਰਕਾਰ ਵੱਲੋਂ ਇਕ ਹੋਰ ਝਟਕਾ! ਡੰਕੀ ਰੂਟ ਰਾਹੀਂ ਅਮਰੀਕਾ ਗਏ 50 ਭਾਰਤੀ ਕੀਤੇ ਗਏ ਡਿਪੋਰਟ
ਕੰਗਨਾ ਰਣੌਤ ਨੇ ਕਿਹਾ ਸੀ ਕਿ ਮਹਿੰਦਰ ਕੌਰ 100 ਰਪਏ ਦਿਹਾੜੀ ‘ਤੇ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਏ ਸਨ। ਇਸ ਪੂਰੇ ਮਾਮਲੇ ਨੂੰ ਲੈ ਕੇ ਮਾਨਹਾਣੀ ਦਾ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਕੰਗਨਾ ਰਣੌਤ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ ਪਰ ਇਸ ਪੂਰੇ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਵਾਈ ਲਈ ਮਨ੍ਹਾ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਕਿਸਾਨੀ ਅੰਦੋਲਨ ਵਿਚ ਕੰਗਨਾ ਨੇ ਬੜੇ ਮਿਰਚ ਮਸਾਲੇ ਲਗਾ ਕੇ ਟਵੀਟ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























