ਜਲੰਧਰ ਦੇ ਇੱਕ ਨਿੱਜੀ ਸਕੂਲ ਵਿੱਚ ਪੇਸ਼ ਕੀਤੇ ਗਏ ਧਾਰਮਿਕ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇੱਕ ਸਕੂਲ ਪ੍ਰੋਗਰਾਮ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਧਾਰਮਿਕ ਗੀਤ ‘ਤੇ ਕੈਟਵਾਕ ਕਰਦੇ ਦਿਖਾਇਆ ਗਿਆ ਹੈ, ਜਿਸ ‘ਤੇ ਹਿੰਦੂ ਸੰਗਠਨ ਸ਼ਿਵ ਸੈਨਾ ਨੇ ਇਤਰਾਜ਼ ਜਤਾਇਆ ਹੈ।
ਸ਼ਿਵ ਸੈਨਾ ਦੇ ਬੰਟੀ ਅਤੇ ਉਸ ਦੇ ਸਾਥੀਆਂ ਨੇ ਜਲੰਧਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਧਨਪ੍ਰੀਤ ਕੌਰ ਨੂੰ ਸ਼ਿਕਾਇਤ ਦਰਜ ਕਰਵਾਈ। ਸਕੂਲ ਪ੍ਰਬੰਧਨ ਨੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਹਿੰਦੁਸਤਾਨ ਸ਼ਿਵ ਸੈਨਾ ਤੋਂ ਵਿਨੈ ਕਪੂਰ, ਬਜਰੰਗ ਦਲ ਤੋਂ ਇੰਦਰਜੀਤ ਝਾਅ, ਸ਼੍ਰੀ ਰਾਮ ਸੈਨਾ ਤੋਂ ਧਰਮਿੰਦਰ ਮਿਸ਼ਰਾ, ਹਿੰਦੂ ਤਖ਼ਤ ਤੋਂ ਪਵਨ ਭਨੋਟ ਅਤੇ ਪਵਨ ਸ਼ਰਮਾ ਨੇ ਕਿਹਾ ਕਿ ਇਸ ਨਾਲ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਜ਼ਿਲ੍ਹਾ ਮੈਜਿਸਟ੍ਰੇਟ ਧਨਪ੍ਰੀਤ ਕੌਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : 6 ਮਹੀਨੇ ਲਈ ਜੇਲ੍ਹ ਤੋਂ ਬਾਹਰ ਰਹੇਗਾ ਆਸਾਰਾਮ, ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
ਹਿੰਦੂ ਸੰਗਠਨ ਨੇ ਕਿਹਾ ਕਿ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੁਲਿਸ 24 ਘੰਟਿਆਂ ਦੇ ਅੰਦਰ ਸਕੂਲ ਮੈਨੇਜਮੈਂਟ ਵਿਰੁੱਧ ਕਾਰਵਾਈ ਕਰੇ। ਜੇ ਸਕੂਲ ਮੈਨੇਜਮੈਂਟ ਵਿਰੁੱਧ ਕਾਰਵਾਈ ਨਹੀਂ ਕੀਤੀ ਗਈ ਤਾਂ ਹਿੰਦੂ ਸੰਗਠਨਾਂ ਦੇ ਲੋਕ ਸਕੂਲ ਦੇ ਗੇਟ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























