ਇੱਕ ਪਾਸੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ : ਲਿਆਂਦਾ ਜਾ ਰਿਹਾ ਹੈ, ਦੂਜੇ ਪਾਸੇ ਭਗਵਾਨਪੁਰੀਆ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ। ਉਸ ਨੇ ਪਟੀਸ਼ਨ ਵਿਚ ਕਿਹਾ ਸੀ ਕਿ ਉਸ ਫੇਕ ਐਨਕਾਊਂਟਰ ਕੀਤਾ ਸਕਦਾ ਹੈ, ਇਸ ਲਈ ਉਸ ਨੂੰ 24 ਘੰਟੇ CCTV ਦੀ ਨਿਗਰਾਨੀ ਤੇ ਬੇੜੀਆਂ ‘ਚ ਬੰਨ੍ਹ ਕੇ ਰੱਖਿਆ ਜਾਵੇ। ਹੁਣ ਇਸ ਮਾਮਲੇ ਵਿਚ ਹਾਈਕੋਰਟ ਵੱਲੋਂ ਇੱਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਹਾਲ ਹੀ ਵਿਚ ਪੰਜਾਬ ਵਿਚ ਕਈ ਐਨਕਾਊਂਟਰ ਹੋ ਚੁੱਕੇ ਹਨ, ਜਿਸ ਵਿਚ ਪੰਜਾਬ ਪੁਲਿਸ ਨੇ ਇਹੀ ਹਵਾਲਾ ਦਿੱਤਾ ਸੀ ਕਿ ਦੋਸ਼ੀ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਗਿਆ ਜਿਥੇ ਉਸ ਨੇ ਪੁਲਿਸ ‘ਤੇ ਗੋਲੀ ਚਲਾਈ ਤੇ ਜਵਾਬੀ ਕਾਰਵਾਈ ਵਿਚ ਉਸ ਦਾ ਐਨਕਾਊਂਟਰ ਕੀਤਾ ਗਿਆ। ਇਸੇ ਦੇ ਚੱਲਦਿਆਂ ਜੱਗੂ ਵੱਲੋਂ 24 ਘੰਟੇ ਖੁਦ ਨੂੰ ਬੇੜੀਆਂ ਵਿਚ ਤੇ ਸੀਸੀਟੀਵੀ ਦੀ ਨਿਗਰਾਨੀ ਵਿਚ ਰੱਖਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਢਾਬੇ ਦੀ ਆੜ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਰੇਡ ਮਾਰ ਫੜੇ 5 ਔਰਤਾਂ ਤੇ 3 ਬੰਦੇ
ਜਿਕਰਯੋਗ ਹੈ ਕਿ ਬਟਾਲਾ ਵਿਚ ਦੋ ਮਰਡਰ ਹੋਏ ਸਨ ਤੇ ਕੁਝ ਵਿਅਕਤੀ ਜਖਮੀ ਹੋਏ ਸਨ। ਇਸ ਕਤਲ ਪਿੱਛੇ ਜੱਗੂ ਭਗਵਾਨਪੁਰੀਆ ਦਾ ਹੱਥ ਹੋਣ ਦੀ ਗੱਲ ਨਿਕਲ ਕੇ ਆਈ ਸੀ। ਇਸੇ ਮਾਮਲੇ ਵਿਚ ਜੱਗੂ ਨੂੰ ਰਿਮਾਂਡ ‘ਤੇ ਅਸਾਮ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























