ਮਾਨਸਾ ਵਿਚ ਹੋਈ ਫਾਇਰਿੰਗ ਮਾਮਲੇ ਵਿਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਪੰਜਾਬ ਵਿਚ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ ਤੇ ਉਸ ਦੇ ਦੂਜੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਫਾਇਰਿੰਗ ਦੌਰਾਨ ਇਕ ਮੁਲਜ਼ਮ ਦੇ ਲੱਤ ਵਿਚ ਗੋਲੀ ਲੱਗੀ ਹੈ ਜਿਸ ਕਰਕੇ ਉਹ ਜ਼ਖਮੀ ਹੋ ਗਿਆ ਤੇ ਉਹ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮਾਨਸਾ ਵਿਚ ਵੱਖ-ਵੱਖ ਥਾਵਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ ਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਰਹੀ ਸੀ ਤੇ ਮੁਲਜ਼ਮਾਂ ਦੀ ਭਾਲ ਜਾਰੀ ਸੀ। ਸੀਆਈਏ ਨੇ ਮੁਲਜ਼ਮਾਂ ਦੀ ਲੋਕੇਸ਼ਨ ਟ੍ਰੇਸ ਕੀਤੀ ਤੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਦਿਲਜੀਤ ਦੁਸਾਂਝ ਦੇ KBC ਸ਼ੋਅ ‘ਚ ਜਾਣ ‘ਤੇ ਭ.ੜ/ਕੇ ਰਵੀ ਸਿੰਘ ਖਾਲਸਾ-‘ਇੱਦਾਂ ਦੇ ਕੰਮ ਕਰਕੇ ਤੂੰ ਖੁਦ ਨੂੰ ਪਿੱਛੇ ਵੱਲ ਧੱਕ ਰਿਹਾ ਹੈ’
ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪੁੱਛਗਿਛ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਨਾਲ ਹੋਰ ਕਿਹੜੇ ਲੋਕ ਸ਼ਾਮਲ ਸਨ, ਜਿਨ੍ਹਾਂ ਵੱਲੋਂ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























