ਪਟਿਆਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਸਾਬਕਾ MC ਬੱਬੀ ਮਾਨ ਨੇ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਬੱਬੀ ਮਾਨ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ।
ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰ ਕਿਉਂ ਬੱਬੀ ਮਾਨ ਵੱਲੋਂ ਇਹ ਕਦਮ ਚੁੱਕਿਆ ਹੈ। ਉਨ੍ਹਾਂ ਦੀ ਉਮਰ 65 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਤੇ ਉਹ ਅਕਾਲੀ ਸਰਕਾਰ ਦੌਰਾਨ ਇਹ ਐੱਮਸੀ ਰਹੇ ਸਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਹਥਿਆਰ ਕਬਜ਼ੇ ਵਿਚ ਲੈ ਲਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਜਗਰਾਓਂ ‘ਚ ਵਾਪਰੀ ਵੱਡੀ ਵਾ.ਰ.ਦਾਤ, ਦਿਨ-ਦਿਹਾੜੇ ਕਬੱਡੀ ਖਿਡਾਰੀ ਦਾ ਗੋ.ਲੀ/ਆਂ ਮਾ.ਰ ਕੇ ਕ.ਤ.ਲ
ਜਦ ਕਿ ਉਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਬੱਬੀ ਮਾਨ ਬਹੁਤ ਵਧੀਆ ਸੁਭਾਅ ਦੇ ਮਾਲਕ ਸਨ ਤੇ ਉਨ੍ਹਾਂ ਵੱਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ, ਇਹ ਸਭ ਨੂੰ ਹੈਰਾਨ ਕਰ ਦੇਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
























