ਬਠਿੰਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਜਨਮਦਿਨ ਵਾਲੇ ਦਿਨ ਜਵਾਨ ਮੁੰਡੇ ਦੇ ਸਾਹ ਮੁੱਕ ਗਏ ਹਨ। ਬਾਥਰੂਮ ਵਿਚ ਉਸ ਦੀ ਮ੍ਰਿਤਕ ਦੇਹ ਮਿਲੀ ਹੈ। ਬਠਿੰਡਾ ਦੇ ਮੂਲਕਲਾਂ ਵਿਚ ਚਿੱਟੇ ਦੇ ਨਸ਼ੇ ਕਾਰਨ ਨੌਜਵਾਨ ਦੀ ਜਾਨ ਚਲੀ ਗਈ।
ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਤੇ ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਦਾ 3 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਸ ਦੀਆਂ 2 ਛੋਟੀਆਂ ਧੀਆਂ ਵੀ ਹਨ। ਸੁਖਵਿੰਦਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਤਨੀ ਗੁਹਾਰ ਲਗਾ ਰਹੀ ਹੈ ਕਿ ਜੋ ਡਰੱਗ ਸਪਲਾਈ ਕਰਦੇ ਹਨ ਉਨ੍ਹਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਸ ਦਾ ਕਹਿਣਾ ਹੈ ਕਿ ਮੇਰੇ ਪਤੀ ਦੀ ਮੌਤ ਤਾਂ ਨਸ਼ਿਆਂ ਕਰਕੇ ਹੋ ਗਈ ਪਰ ਮੈਂ ਚਾਹੁੰਦੀ ਹਾਂ ਕਿ ਪੰਜਾਬ ਵਚੋਂ ਨਸ਼ਾ ਖਤਮ ਹੋਵੇ ਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਮਾਨਸਾ ‘ਚ ਹੋਈ ਫਾ.ਇ.ਰਿੰ/ਗ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਬ.ਦ.ਮਾ/ਸ਼ ਦਾ ਕੀਤਾ ਐ.ਨ.ਕਾਊਂ/ਟਰ
ਦੱਸ ਦੇਈਏ ਕਿ ਪੰਜਾਬ ਵਿਚ ਨਸ਼ਿਆਂ ਨੇ ਕਈ ਪਰਿਵਾਰ ਉਜਾੜ ਦਿੱਤੇ। ਜਵਾਨ ਪੁੱਤ ਜਹਾਨੋਂ ਚਲੇ ਗਏ। ਅਜਿਹੇ ਵਿਚ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਵੀ ਨਸ਼ਿਆਂ ਨੂੰ ਜੜ੍ਹੋਂ ਖਤਮ ਨਹੀਂ ਕੀਤਾ ਜਾ ਸਕਿਆ ਜਿਸ ਕਰਕੇ ਇਸ ਦਾ ਖਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























