ਦੀਵਾਲੀ ਦੇ ਤਿਓਹਾਰ ਦੇ ਬਾਅਦ ਆਬੋ ਹਵਾ ਖਰਾਬ ਹੋ ਰਹੀ ਹੈ ਤੇ ਸਿਹਤ ਸਬੰਧੀ ਮੁਸ਼ਕਲਾਂ ਵਧ ਰਹੀਆਂ ਹਨ। ਪ੍ਰਦੂਸ਼ਣ ਨੇ 5 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਸਾਲ ਦਾ ਅਕਤੂਬਰ ਮਹੀਨਾ ਪਿਛਲੇ 5 ਸਾਲਾਂ ਵਿਚ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ ਹੈ।
AQI ਲੈਵਲ ਖਰਾਬ ਸ਼੍ਰੇਣੀ ਵਿਚ ਦਰਜ ਕੀਤਾ ਗਿਆ ਤੇ ਇਨ੍ਹਾਂ ਅੰਕੜਿਆਂ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਆਉਣ ਵਾਲੇ ਸਮੇਂ ਵਿਚ ਵੀ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਦੀਵਾਲੀ ਦੇ ਤਿਓਹਾਰ ਦੇ ਬਾਅਦ ਦਿੱਲੀ ਸਣੇ ਕਈ ਸੂਬਿਆਂ ਵਿਚ ਆਬੋ ਹਵਾ ਖਰਾਬ ਹੋ ਰਹੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਇਸ ਸਾਲ 74 ਫੀਸਦੀ ਜ਼ਿਆਦਾ ਮੀਂਹ ਪੈਣ ਦੇ ਬਾਵਜੂਦ ਵੀ ਅਕਤੂਬਰ ਮਹੀਨੇ ਨੇ ਪਿਛਲੇ 5 ਸਾਲਾਂ ਦੇ ਰਿਕਾਰਡ ਤੋੜੇ ਹਨ ਤੇ ਅਕਤੂਬਰ ਸਭ ਤੋਂ ਵੱਧ ਪ੍ਰਦੂਸ਼ਿਤ ਮਹੀਨਾ ਰਿਹਾ ਹੈ।
ਇਹ ਵੀ ਪੜ੍ਹੋ: ਬਠਿੰਡਾ : ਜਨਮ ਦਿਨ ਵਾਲੇ ਦਿਨ ਜਵਾਨ ਮੁੰਡੇ ਦੀ ਗਈ ਜਾ/ਨ, ਘਰ ਦੇ ਬਾਥਰੂਮ ‘ਚੋਂ ਮਿਲੀ ਮ੍ਰਿ.ਤ.ਕ ਦੇ.ਹ
ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪਿਆ ਹੈ ਤੇ ਜੇਕਰ ਇੰਝ ਹੀ ਰਿਹਾ ਤਾਂ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ ਸਣੇ ਆਲੇ-ਦੁਆਲੇ ਦੇ ਸੂਬਿਆਂ ਵਿਚ ਵੀ ਏਅਰ ਕੁਆਲਿਟੀ ਇੰਡੈਕਸ ਖਰਾਬ ਦਰਜ ਕੀਤਾ ਜਾ ਰਿਹਾ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਠੰਡ ਵੀ ਇਸ ਵਾਰ ਆਪਣਾ ਜ਼ੋਰ ਦਿਖਾਏਗੀ।
ਵੀਡੀਓ ਲਈ ਕਲਿੱਕ ਕਰੋ -:























