ਭ੍ਰਿਸ਼ਟਾਚਾਰ ਖਿਲਾਫ ਅੰਮ੍ਰਿਤਸਰ ਵਿਚ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਛੇਹਰਟਾ ਜ਼ਿਲ੍ਹੇ ਵਿਚ ਰਹਿਣ ਵਾਲਾ ਇਕ ਵਿਅਕਤੀ ਜੋ ਕਿ SHO ਦੇ ਨਾਂਅ ‘ਤੇ ਰਿਸ਼ਵਤ ਲੈਂਦਾ ਸੀ, ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀ ਛੇਹਰਟਾ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ SHO ਤੇ ਉਸ ਦੀ ਟੀਮ ਉਸ ਦੇ ਘਰ ਆਈ ਤੇ ਉਸ ‘ਤੇ ਨਸ਼ਾ ਤਸਕਰੀ ਕੇਸ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲਗਾਏ ਤੇ ਨਾਲ ਹੀ ਚੇਤਾਵਨੀ ਦਿੱਤੀ ਕਿ ਉਸ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦੀਵਾਲੀ ਦੇ ਤਿਉਹਾਰ ਤੋਂ ਬਾਅਦ ਆਬੋ-ਹਵਾ ਹੋਈ ਖ਼ਰਾਬ, ਪ੍ਰਦੂਸ਼ਣ ਨੇ ਤੋੜਿਆ ਪਿਛਲੇ 5 ਸਾਲਾਂ ਦਾ ਰਿਕਾਰਡ
ਮਾਮਲੇ ਨੂੰ ਸੁਲਝਾਉਣ ਲਈ ਸ਼ਿਕਾਇਕਰਤਾ ਨੇ SHO ਦੇ ਜਾਣਕਾਰ ਲਲਿਤ ਅਰੋੜਾ ਨਾਲ ਸੰਪਰਕ ਕੀਤਾ ਤੇ ਉਸ ਨੇ SHO ਵੱਲੋਂ ਨਸ਼ਾ ਤਸਕਰੀ ਦਾ ਕੇਸ ਦਰਜ ਨਾ ਕਰਨ ਬਦਲੇ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਇੰਨੀ ਵੱਡੀ ਰਕਮ ਨਹੀਂ ਦੇ ਸਕਦਾ ਤੇ ਉਸ ਨੇ 5 ਲੱਖ ਰੁਪਏ ਦੇਣ ‘ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਨੂੰ ਸਾਰੇ ਮਾਮਲੇ ਬਾਰੇ ਦੱਸਿਆ ਗਿਆ ਤੇ ਜਾਂਚ ਮਗਰੋਂ ਵਿਜੀਲੈਂਸ ਨੇ ਜਾਲ ਵਿਛਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਰਤਾ ਤੋਂ 5 ਲੱਖ ਰੁ. ਦੀ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਖਿਲਾਫ ਅੰਮ੍ਰਿਤਸਰ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:























