ਮੋਹਾਲੀ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਰੀਅਲ ਅਸਟੇਟ ਦੇ ਕਾਰੋਬਾਰੀ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਕਾਰੋਬਾਰੀ ਆਪਣੇ ਦੋਸਤਾਂ ਨਾਲ ਗੱਡੀ ਵਿਚ ਕਿਤੇ ਜਾ ਰਿਹਾ ਸੀ ਕਿ ਰਸਤੇ ਵਿਚ ਬਾਈਕ ‘ਤੇ ਸਵਾਰ ਹੋਕੇ ਹਮਲਾਵਰ ਆਉਂਦੇ ਹਨ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ।
ਗੋਲੀਬਾਰੀ ਵਿਚ ਕਾਰੋਬਾਰੀ ਵਾਲ-ਵਾਲ ਬਚੇ ਹਨ। ਉਸ ਵੱਲੋਂ ਝੁਕ ਕੇ ਆਪਣੀ ਜਾਨ ਬਚਾਈ ਜਾਂਦੀ ਹੈ। ਜੇਕਰ ਉਹ ਨਾ ਝੁਕਦਾ ਤਾਂ ਉਸ ਦੀ ਜਾਨ ਵੀ ਜਾ ਸਕਦੀ ਸੀ। ਘਟਨਾ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਵਾਪਰੀ ਹੈ। ਜਿਥੇ ਕਾਰੋਬਾਰੀ ਉਤੇ ਫਾਇਰਿੰਗ ਕੀਤੀ ਗਈ ਹੈ। ਗੋਲੀਆਂ ਕਾਰ ਦੇ ਬੰਪਰ ਉਤੇ ਲੱਗਦੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਹਨ ਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਂਚ ਮੁਤਾਬਕ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:























