ਕਬੱਡੀ ਖਿਡਾਰੀ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਿਡਾਰੀ ਦੇ ਪਰਿਵਾਰ ਵੱਲੋਂ ਸਸਕਾਰ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਨਹੀਂ ਮਿਲਦਾ ਇਨਸਾਫ, ਉਦੋਂ ਤੱਕ ਸਸਕਾਰ ਨਹੀਂ ਕਰਾਂਗੇ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ ਅੰਮ੍ਰਿਤਸਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, SHO ਦੇ ਨਾਂਅ ‘ਤੇ ਰਿਸ਼ਵਤ ਲੈਂਦਾ ਮੁਲਜ਼ਮ ਕੀਤਾ ਕਾਬੂ
ਦੱਸ ਦੇਈਏ ਕਿ ਜਗਰਾਓਂ ‘ਚ ਬੀਤੇ ਕੱਲ੍ਹ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਤੇਜਪਾਲ ਦਾ ਕਤਲ ਕੀਤਾ ਗਿਆ ਸੀ। ਹਾਲਾਂਕਿ 2 ਜਣਿਆਂ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਜੱਸੂ ਕੂਮ ਤੇ ਬਰਾੜ ਚੜਿੱਕ ਨਾਂ ਦੇ ਵਿਅਕਤੀਆਂ ਨੇ ਇਹ ਜ਼ਿੰਮੇਵਾਰੀ ਚੁੱਕੀ ਹੈ। ਉਨ੍ਹਾਂ ਵੱਲੋਂ ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦੱਸਿਆ ਗਿਆ ਕਿ ਪਰਸਨਲ ਰੰਜਿਸ਼ ਕਰਕੇ ਕਤਲ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:























