ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ CM ਮਾਨ ਨੇ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਪੰਜਾਬ ਦੀ ਤਰੱਕੀ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਹੈ। ਗੁਰੂ ਸਾਹਿਬ ਸਾਨੂੰ ਸਾਡੀ ਜ਼ਿੰਮੇਵਾਰੀ ਨਿਭਾਉਣ ਦਾ ਬਲ ਬਖਸ਼ਣ।
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਹੁਣ ਕਰਤਾਰਪੁਰ ਕਾਰੀਡੋਰ ਖੋਲ੍ਹ ਦੇਣਾ ਚਾਹੀਦਾ ਹੈ। ਕਾਰੀਡੋਰ ਖੁੱਲ੍ਹਣ ਨਾਲ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤੇ ਵਪਾਰ ਵਧੇਗਾ। ਹੁਣ ਤਾਂ ਮੈਚ ਵੀ ਖੇਡੇ ਜਾ ਰਹੇ ਨੇ ਤੇ ਗੁਜਰਾਤ ਰਾਹੀਂ ਵਪਾਰ ਵੀ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ “ਮੈਂ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਵਿੱਚੋਂ ਕਈ ਨਨਕਾਣਾ ਸਾਹਿਬ ਮੱਥਾ ਟੇਕਣ ਗਏ ਹਨ। ਦੁਨੀਆਂ ਵਿੱਚ ਜਿੱਥੇ ਵੀ ‘ਸਰਬੱਤ ਦੇ ਭਲੇ’ ਦੀ ‘ਬਾਣੀ’ ਗੂੰਜਦੀ ਹੈ, ਮੈਂ ਚਾਹੁੰਦਾ ਹਾਂ ਕਿ ਉੱਥੇ ਸ਼ਾਂਤੀ ਅਤੇ ਖੁਸ਼ਹਾਲੀ ਹੋਵੇ।”
ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ CM ਮਾਨ ਨੇ ਕਿਹਾ ਕਿ “ਆਓ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਸਿਧਾਂਤ ‘ਤੇ ਪਹਿਰਾ ਦੇਈਏ ਅਤੇ ਕੁਦਰਤ ਨਾਲ ਇੱਕਮਿੱਕ ਹੋ ਕੇ ਜੀਵਨ ਬਤੀਤ ਕਰੀਏ।”
ਇਹ ਵੀ ਪੜ੍ਹੋ : ਪੰਜਾਬ ‘ਚ ਮੀਂਹ ਪੈਣ ਨਾਲ ਡਿੱਗਿਆ ਪਾਰਾ, ਧੂੰਏਂ ਤੋਂ ਮਿਲੀ ਨਿਜਾਤ, ਅੱਜ ਵੀ 9 ਜ਼ਿਲ੍ਹਿਆਂ ‘ਚ Alert
ਦੱਸ ਦੇਈਏ ਕਿ ਭਾਰਤ ਤੋਂ 1,796 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਹੈ, ਜਿਥੇ ਉਹ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























