ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ ‘ਤੇ ਭੰਗ ਕਰਨ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਵੇਗੀ। ਇਹ ਜਾਣਕਾਰੀ CM ਮਾਨ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ।
CM ਮਾਨ ਨੇ ਲਿਖਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ ‘ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ। ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ। ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਵਿੱਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ ‘ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਾਬ ਪੀ ਕੇ ਦਾਖਲ ਹੋਇਆ ਸ਼ਖਸ, ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਫੜ ਕੇ ਕੀਤਾ ਬਾਹਰ
ਵੀਡੀਓ ਲਈ ਕਲਿੱਕ ਕਰੋ -:
























