ਗੁਰਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸੈਨੇਟ ਤੇ ਸਿੰਡੀਕੇਟ ਨੂੰ ਰੱਦ ਕਰਨ ਦੇ ਫੈਸਲੇ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਉਸ ਨੂੰ ਰੱਦ ਕਰ ਦਿੱਤਾ ਗਿਆ ਹੈ। ਲਗਾਤਾਰ ਇਸ ਨੋਟੀਫਿਕੇਸ਼ਨ ਖਿਲਾਫ ਪ੍ਰਦਰਸ਼ਨ ਵੀ ਹੋ ਰਹੇ ਸਨ। ਵਿਦਿਆਰਥੀਆਂ ਵੱਲੋਂ ਇਸ ਵਿਰੁੱਧ ਪ੍ਰਦਰਸ਼ਨ ਚੱਲ ਰਹੇ ਸਨ।
ਪੰਜਾਬ ਯੂਨੀਵਰਸਿਟੀ ਦੇ ਸੀਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਨੂੰ ਵਾਪਸ ਲੈਂਦੇ ਹੋਏ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾਹੈ। ਕਈ ਦਿਨਾਂ ਤੋਂ ਸਰਕਾਰ ਦੇ ਇਸ ਫੈਸਲੇ ਦਾ ਸਟੂਡੈਂਟ ਯੂਨੀਅਨ ਤੇ ਕਈ ਨੇਤਾ ਵਿਰੋਧ ਕਰ ਰਹੇ ਸਨ ਜਿਸ ਦੇ ਬਾਅਦ ਇਹ ਫੈਸਲਾ ਸਾਹਮਣੇ ਆਇਆ। ਆਖਿਰਕਾਰ ਸਰਕਾਰ ਨੂੰ ਜਨਤਾ ਦੇ ਅੱਗੇ ਝੁਕਣਾ ਹੀ ਪਿਆ।
ਇਹ ਵੀ ਪੜ੍ਹੋ : ਰੂਹ ਕੰਬਾਊਂ ਵਾਰ.ਦਾਤ, ਨਾਰੀਅਲ ਚੜ੍ਹਾਉਣ ਦੇ ਬਹਾਨੇ ਬੰਦੇ ਨੇ ਭਾਖੜਾ ਨਹਿਰ ‘ਚ ਮਾਂ-ਧੀ ਤੇ ਪੁੱਤ ਨੂੰ ਦਿੱਤਾ ਧੱ.ਕਾ
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਹਾਈਕੋਰਟ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਪਾ ਕੇ ਕਿਹਾ ਸੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ-ਸੰਵਿਧਾਨਕ ਤੌਰ ‘ਤੇ ਭੰਗ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ। ਦੇਸ਼ ਦੇ ਉੱਘੇ ਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟ ਕੇ ਲੜਾਈ ਲੜਾਂਗੇ।ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਵਿਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ ‘ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -:
























