ਲੁਧਿਆਣਾ ਸ਼ਹਿਰ ਦੀ ਸਾਊਸਿਟੀ ਵਿੱਚ ਇਕ ਵੱਡੇ ਕਾਰੋਬਾਰੀ ਦੇ ਘਰ ਵਿੱਚ ਕੰਮ ਕਰਨ ਵਾਲੀ 20–22 ਸਾਲ ਦੀ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸ਼ੁਰੂਆਤੀ ਜਾਂਚ ਨੂੰ ਅੱਗੇ ਵਧਾਇਆ। ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਧੀ ਦੀ ਹੱਤਿਆ ਕੀਤੀ ਗਈ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਬਿਲਕੁਲ ਠੀਕ ਸੀ, ਉਸਨੇ ਕਦੇ ਵੀ ਖੁਦਕੁਸ਼ੀ ਵਰਗੀ ਕੋਈ ਗੱਲ ਨਹੀਂ ਕੀਤੀ ਸੀ ਅਤੇ ਉਹਨਾਂ ਨੂੰ ਪੂਰਾ ਸ਼ੱਕ ਹੈ ਕਿ ਉਸਦੀ ਮੌਤ ਦੇ ਪਿੱਛੇ ਕੋਈ ਸਾਜ਼ਿਸ਼ ਹੈ।
ਦੂਜੇ ਪਾਸੇ, ਪੁਲਿਸ ਦੀ ਸ਼ੁਰੂਆਤੀ ਜਾਂਚ ਮੁਤਾਬਕ, ਕਾਰੋਬਾਰੀ ਪਰਿਵਾਰ ਨੇ ਬਿਆਨ ਦਿੱਤਾ ਹੈ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ। ਹਾਲਾਂਕਿ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਅਜੇ ਤੱਕ ਮੌਤ ਦੇ ਅਸਲ ਕਾਰਨ ਦਾ ਪਤਾ ਨਹੀਂ ਲੱਗਿਆ ਅਤੇ ਸਾਰੇ ਪੱਖਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਘਰ ਦਾ ਮੌਕਾ ਮੁਆਇਾ ਕਰਕੇ ਸਬੂਤ ਇਕੱਠੇ ਕੀਤੇ ਹਨ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਣ ਦੀ ਪੁਸ਼ਟੀ ਹੋ ਸਕੇਗੀ।
ਇਹ ਵੀ ਪੜ੍ਹੋ : PU ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ, ਕੇਂਦਰ ਸਰਕਾਰ ਨੇ ਵਾਪਸ ਲਿਆ ਫੈਸਲਾ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ CCTV ਫੁੱਟੇਜ, ਫੋਨ ਰਿਕਾਰਡ, ਅਤੇ ਘਰ ਦੇ ਸਾਰੇ ਲੋਕਾਂ ਦੇ ਬਿਆਨ ਤਫਤੀਸ਼ ਦਾ ਹਿੱਸਾ ਬਣਾਏ ਜਾ ਰਹੇ ਹਨ। ਮਾਮਲਾ ਸੰਵੇਦਨਸ਼ੀਲ ਹੋਣ ਕਰਕੇ ਵਿਸ਼ੇਸ਼ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਅਤੇ ਫ਼ੋਰੈਂਸਿਕ ਰਿਪੋਰਟਾਂ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























