ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵੜਿੰਗ ਤੋਂ ਇਲਾਵਾ, ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ।
ਪੁਲਿਸ ਨੇ ਪਾਕਿਸਤਾਨ ਵਿਚ ਬੈਠੇ ਇੱਕ 3 ਬਦਮਾਸ਼ਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਰਾਜਾ ਵੜਿੰਗ ਨੇ ਹਾਲ ਹੀ ਵਿੱਚ ਚੋਣ ਪ੍ਰਚਾਰ ਦੌਰਾਨ ਚੋਣਾਂ ਦੌਰਾਨ ਬਦਮਾਸ਼ਾਂ ਵੱਲੋਂ ਉਸ ਨੂੰ ਧਮਕਾਉਣ ਬਾਰੇ ਸਵਾਲ ਉਠਾਏ ਸਨ।
ਇਸ ਧਮਕੀ ਨੂੰ ਵੜਿੰਗ ਦੇ ਬਿਆਨ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਇਸ ਧਮਕੀ ਤੋਂ ਬਾਅਦ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੇ ਐਸਐਸਪੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਸਿੰਘ ਭੁੱਲਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ 31 ਅਕਤੂਬਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵ੍ਹਾਟਸਐਪ ਕਾਲ ਆਈ ਸੀ। ਕਾਲ ਵਿੱਚ ਉਸ ਨੂੰ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : MP ਅੰ.ਮ੍ਰਿ.ਤ.ਪਾਲ ਸਿੰਘ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ, NSA ਖਿਲਾਫ ਦਾਖਲ ਕੀਤੀ ਪਟੀਸ਼ਨ
ਇੱਕ ਵੌਇਸ ਮੈਸੇਜ ਭੇਜਿਆ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਵੜਿੰਗ ਅਤੇ ਉਸ ਦੇ ਪਰਿਵਾਰ ਨੂੰ ਖਤਮ ਕਰ ਦੇਣਗੇ। ਭੁੱਲਰ ਨੇ ਅੱਗੇ ਦੱਸਿਆ ਕਿ ਉਸ ਦਿਨ ਬਾਅਦ ਵਿੱਚ ਇੱਕ ਵੌਇਸ ਮੈਸੇਜ ਮਿਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਰਾਜਾ ਵੜਿੰਗ ਅਤੇ ਉਸ ਦੇ ਪਰਿਵਾਰ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਰਾਜਬੀਰ ਭੁੱਲਰ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਬਾਅਦ ਭੁੱਲਰ ਨੇ ਇਸ ਮਾਮਲੇ ਦੀ ਸ਼ਿਕਾਇਤ ਤਰਨਤਾਰਨ ਦੇ ਐਸਐਸਪੀ ਨੂੰ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























