ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ ਤੇ ਹਾਈਕੋਰਟ ਵੱਲੋਂ ਸੁਣਵਾਈ ਕੱਲ੍ਹ ਤੱਕ ਮੁਲਤਵੀ ਕੀਤੀ ਗਈ ਹੈ ਤੇ ਭਲਕੇ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਮਜੀਠੀਆ ਰਿਮਾਂਡ ‘ਤੇ ਹਨ। ਲੰਬੀ ਬਹਿਸ ਦੇ ਬਾਅਦ ਹਾਈਕੋਰਟ ਵੱਲੋਂ ਫੈਸਲਾ ਕੱਲ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਕੀਲਾਂ ਵੱਲੋਂ ਸਾਰੇ ਤੱਥਾਂ ਨੂੰ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ। ਹੁਣ ਇਸ ਮਾਮਲੇ ਵਿਚ ਕੱਲ੍ਹ ਦੁਬਾਰਾ ਹੋਵੇਗੀ।
ਇਹ ਵੀ ਪੜ੍ਹੋ : DIG ਭੁੱਲਰ ਮਾਮਲੇ ‘ਚ ਵਿਚੋਲੀਆ ਕ੍ਰਿਸ਼ਨੂੰ ਸ਼ਾਰਦਾ ਦੀ ਕੋਰਟ ‘ਚ ਪੇਸ਼ੀ, ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ
ਜ਼ਿਕਰਯੋਗ ਹੈ ਕਿ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੇ ਬਾਅਦ ਟੀਮਾਂ ਨੇ ਹਿਮਾਚਲ, ਦਿੱਲੀ ਤੇ ਯੂਪੀ ਸਣੇ 25 ਥਾਵਾਂ ‘ਤੇ ਦਬਿਸ਼ ਉਨ੍ਹਾਂ ਦੀ ਪ੍ਰਾਪਰਟੀ ਦੀ ਪਛਾਣ ਕੀਤੀ। 6 ਜੁਲਾਈ ਤੱਕ ਉਹ ਵਿਜੀਲੈਂਸ ਦੀ ਰਿਮਾਂਡ ‘ਤੇ ਸਨ। ਇਸ ਦੇ ਬਾਅਦ ਉਹ ਜੇਲ੍ਹ ਵਿਚ ਹੀ ਹਨ। ਵਿਜੀਲੈਂਸ ਵੱਲੋਂ 22 ਅਗਸਤ ਨੂੰ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਵਿਚ 40,000 ਤੋਂ ਵੱਧ ਪੰਨ੍ਹਿਆਂ ਦੇ ਦਸਤਾਵੇਜ਼ੀ ਸਬੂਤ ਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
























