ਭਦੌੜ ਦੇ ਪਿੰਡ ਮਹਿਤਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਤੀ-ਪਤਨੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਨ੍ਹਾਂ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਹੀ ਸਾਹ ਮੁਕਾ ਲਏ ਗਏ। ਮਿਲੀ ਜਾਣਕਾਰੀ ਮੁਤਾਬਕ ਗੁਆਂਢ ਵਿਚ ਰਹਿਣ ਵਾਲਾ ਵਿਅਕਤੀ ਮਹਿਲਾ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਤੇ ਉਹ ਮਹਿਲਾ ਨੂੰ ਬਲੈਕਮੇਲ ਵੀ ਕਰ ਰਿਹਾ ਸੀ।
ਇਹ ਵੀ ਪੜ੍ਹੋ : KGF ਫੇਮ ਹਰੀਸ਼ ਰਾਏ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਥਾਇਰਾਇਡ ਕੈਂਸਰ ਨਾਲ ਜੂਝ ਰਹੇ ਸੀ ਅਦਾਕਾਰ
ਮ੍ਰਿਤਕਾਂ ਦੀ ਪਛਾਣ ਨਿਰਮਲ ਸਿੰਘ ਤੇ ਰਮਨਦੀਪ ਕੌਰ ਵਜੋਂ ਹੋਈ ਹੈ। ਜਾਣਕਾਰ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਆਂਢ ਵਿਚ ਰਹਿੰਦਾ ਨੌਜਵਾਨ ਉਨ੍ਹਾਂ ਦੀ ਘਰ ਦੀ ਔਰਤ ਨੂੰ ਬਲੈਕਮੇਲ ਕਰਦਾ ਸੀ ਜਿਸ ਤੋਂ ਬਾਅਦ ਪਤੀ-ਪਤਨੀ ਨੇ ਇਹ ਖੌਫਨਾਕ ਕਦਮ ਚੁੱਕਿਆ। ਇਹੀ ਨਹੀਂ ਜਦੋਂ ਪਤੀ ਨੇ ਗੱਲ ਸੁਲਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪਤਨੀ ਦੀਆਂ ਵੀਡੀਓ ਤੇ ਤਸਵੀਰਾਂ ਦਿਖਾ ਕੇ ਬਲੈਕਮੇਲ ਕੀਤਾ ਜਾਣ ਲੱਗਾ। ਪਤੀ-ਪਤਨੀ ਆਪਣੇ ਪਿੱਛੇ 13 ਸਾਲਾ ਦੇ ਜਵਾਕ ਨੂੰ ਛੱਡ ਗਏ ਹਨ।
ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























