ਕਬੱਡੀ ਜਗਤ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਜੀਤ ਕੋਟਲੀ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸੀ ਤੇ ਉਹ ਬਠਿੰਡਾ ਦੇ ਪਿੰਡ ਕੋਟਲੀ ਖੁਰਦ ਦਾ ਰਹਿਣ ਵਾਲਾ ਸੀ।
ਜੀਤ ਕੋਟਲੀ 4 ਭੈਣਾਂ ਦਾ ਇਕਲੌਤਾ ਭਰਾ ਤੇ 2 ਮਾਸੂਮਾਂ ਦਾ ਪਿਤਾ ਸੀ।ਉਹ ਆਪਣੇ ਪਿੱਛੇ ਪਤਨੀ, ਇਕ ਧੀ ਤੇ ਇਕ ਪੁੱਤ ਨੂੰ ਛੱਡ ਗਏ ਹਨ। ਉਨ੍ਹਾਂ ਨੂੰ ਅੱਜ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ।
ਇਹ ਵੀ ਪੜ੍ਹੋ : ਕੋਰਟ ਨੇ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ, CBI ਕੋਰਟ ‘ਚ ਕੀਤਾ ਗਿਆ ਸੀ ਪੇਸ਼
ਖਿਡਾਰੀ ਜੀਤ ਕੋਟਲੀ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੋਟਲੀ ਖੁਰਦ ਵਿਖੇ ਕਰ ਦਿੱਤਾ ਗਿਆ। ਖੇਡ ਜਗਤ ਦੇ ਇਸ ਵੱਡੇ ਘਾਟੇ ‘ਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਪਰ ਜੀਤ ਕੋਟਲੀ ਦਾ ਵਿਦੇਸ਼ ‘ਚ ਕਬੱਡੀ ਖੇਡਣ ਦਾ ਸੁਪਨਾ ਅਧੂਰਾ ਹੀ ਰਹਿ ਗਿਆ।
ਵੀਡੀਓ ਲਈ ਕਲਿੱਕ ਕਰੋ -:
























