SGPC ਨੇ ਆਨੰਦਪੁਰ ਸਾਹਿਬ ਵਿਚ ਕੀਰਤਨ ਦਰਬਾਰ ਕਰਵਾਉਣ ਦੇ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਆਨੰਦਪੁਰ ਸਾਹਿਬ ਵਿਚ ਕੀਰਤਨ ਦਰਬਾਰ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਨਹੀਂ ਦਿੱਤੀ ਹੈ। SGPC ਵੱਲੋਂ ਆਨੰਦਪੁਰ ਸਾਹਿਬ ਦੇ ਸੀਸਜੰਗਜ ਗੁਰਦੁਆਰੇ ਵਿਚ ਕੀਰਤਨ ਦਰਬਾਰ ਕਰਵਾਉਣ ਲਈ ਪੰਜਾਬ ਰਕਾਰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਚੱਲਦੇ ਮੈਚ ‘ਚ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੇ ਨਿਕਲੇ ਸਾ/ਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਸੰਸਥਾ ਨੇ ਦਲੀਲ ਦਿੱਤੀ ਕਿ ਸਮਾਗਮ ਕਰਵਾਉਣ ਦੀ ਜ਼ਿੰਮੇਵਾਰੀ ਸਿਰਫ ਤੇ ਸਿਰਫ ਸਿੱਖ ਧਾਰਮਿਕ ਸੰਸਥਾਵਾਂ ਨੂੰ ਸੌਂਪੀ ਜਾਣੀ ਚਾਹੀਦੀ ਹੈ ਤੇ ਸਰਕਾਰ ਨੂੰ ਸਿਰਫ ਲੋੜੀਂਦੇ ਤੇ ਬੁਨਿਆਦੀ ਢਾਂਚੇ ਸਹੂਲਤਾਂ ਪ੍ਰਦਾਨ ਕਰਨ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ। ਦੱਸ ਦੇੀਏ ਕਿ ਕੀਰਤਨ ਦਰਬਾਰ ਲਈ ਸਰਕਾਰ ਨੇ 2 ਨਵੰਬਰ ਨੂੰ ਅਰਜ਼ੀ ਦਿੱਤੀ ਸੀ ਜਿਸ ਨੂੰ ਕਿ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























