ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਹੈ, ਜੋਕਿ ਬਹੁਤ ਦੇਰ ਤੋਂ ਮਰਹੂਮ ਗਾਇਕ ਦ ਫਿਲਮ ਨੂੰ ਉਡੀਕ ਰਹੇ ਸਨ। ਦੱਸ ਦੇਈਏ ਕਿ ਰਾਜਵੀਰ ਜਵੰਦਾ ਦੇ ਅਭਿਨੈ ਵਾਲੀ ‘ਯਮਲਾ’ ਫਿਲਮ ਦੀ ਰਿਲੀਜ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫਿਲਮ 28 ਨਵੰਬਰ ਨੂੰ ਸਿਨੇਮਾਘਰਾਂ ਵਿਚ ਰਿਲੀਜ ਹੋਣ ਜਾ ਰਹੀ ਹੈ, ਜਿਸ ਵਿਚ ਰਾਜਵੀਰ ਜਵੰਦਾ ਦੀ ਝਲਕ ਨਜਰ ਆਏਗੀ।
ਰਾਜਵੀਰ ਨੂੰ ਚਾਹੁਣ ਵਾਲੇ ਇਸ ਫਿਲਮ ਦੀ ਰਿਲੀਜ ਦੀ ਮੰਗ ਕਰ ਰਹੇ ਸਨ। ਹੁਣ ਫਿਲਮ ਕੰਪਨੀ ਨੇ ਇਸ ਨੂੰ ਲੈ ਕੇ ਇੱਕ ਪੋਸਟਰ ਜਾਰੀ ਕੀਤਾ ਹੈ, ਜਿਸ ਵਿਚ ਰਾਜਵੀਰ ਜਵੰਦਾ ਦੀ ਤਸਵੀਰ ਲੱਗੀ ਹੋਈ ਹੈ ਤੇ ਨਾਲ ਹੀ ਫਿਲਮ ਦੀ ਰਿਲੀਜ ਡੇਟ 28 ਨਵੰਬਰ ਵੀ ਲਿਖੀ ਹੋਈ ਹੈ।
ਜਾਣਕਾਰੀ ਮੁਤਾਬਕ ਫਿਲਮ ‘ਯਮਲਾ’ ਦੀ ਸ਼ੂਟਿੰਗ 2019 ਵਿੱਚ ਸ਼ੁਰੂ ਹੋਈ ਸੀ। ਰਾਕੇਸ਼ ਮਹਿਤਾ ਵੱਲੋਂ ਨਿਰਦੇਸ਼ਿਤ, ਇਸ ਫਿਲਮ ਵਿੱਚ ਰਾਜਵੀਰ ਜਵੰਦਾ, ਸਾਨਵੀ ਧੀਮਾਨ, ਗੁਰਪ੍ਰੀਤ ਘੁੱਗੀ, ਹਾਰਬੀ ਸੰਘਾ, ਰਘਵੀਰ ਬੋਲੀ ਅਤੇ ਨਵਨੀਤ ਕੌਰ ਢਿੱਲੋਂ ਨੇ ਅਭਿਨੈ ਕੀਤਾ ਹੈ। ਫਿਲਮ ਦਾ ਨਿਰਮਾਣ ਬੇਲੀ ਸਿੰਘ ਕੱਕੜ ਵੱਲੋਂ ਕੀਤਾ ਗਿਆ ਸੀ। ਸ਼ੂਟਿੰਗ ਅੰਮ੍ਰਿਤਸਰ ਸਮੇਤ ਵੱਖ-ਵੱਖ ਥਾਵਾਂ ‘ਤੇ ਹੋਈ, ਪਰ ਰਿਲੀਜ਼ ਮਿਤੀ ਦਾ ਐਲਾਨ ਨਹੀਂ ਕੀਤਾ ਗਿਆ ਸੀ।

ਦੱਸ ਦੇਈਏ ਕਿ ਰਾਜਵੀਰ ਜਵੰਦਾ 8 ਅਕਤੂਬਰ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਸਨ, ਜਿਸ ਤੋਂ ਬਾਅਦ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਫੈਲ ਗਈ ਸੀ। 27 ਸਤੰਬਰ ਨੂੰ ਰਾਜਵੀਰ ਜਵੰਦਾ ਆਪਣੀ ਬਾਈਕ ‘ਤੇ ਬੱਦੀ ਤੋਂ ਸ਼ਿਮਲਾ ਜਾ ਰਹੇ ਸਨ। ਰਸਤੇ ਵਿੱਚ, ਪਿੰਜੌਰ ਨੇੜੇ ਬਲਦਾਂ ਦੀ ਲੜਾਈ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ, ਉਨ੍ਹਾਂ ਦੀ ਬਾਈਕ ਹਾਦਸਾਗ੍ਰਸਤ ਹੋ ਗਈ। ਉਹ 11 ਦਿਨਾਂ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਹਸਪਤਾਲ ਵਿੱਚ ਭਰਤੀ ਸਨ। ਛੋਟੇ ਤੋਂ ਲੈ ਕੇ ਵੱਡਾ, ਕਲਾਕਾਰ ਤੋਂ ਲੈ ਕੇ ਆਮ ਲੋਕ ਜਵੰਦਾ ਦੀ ਸਲਾਮਦੀ ਦੀ ਅਰਦਾਸ ਕਰ ਰਹੇ ਸਨ ਪਰ ਉਸ ਦੀ ਜਿੰਦਗੀ ਨਾ ਬਚ ਸਕੀ। ਉਨ੍ਹਾਂ ਦਾ 12ਵੇਂ ਦਿਨ 35 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ਇਹ ਵੀ ਪੜ੍ਹੋ : ਲੁਧਿਆਣਾ : ਚੋਰ ਦੇ ਸ਼ੱਕ ‘ਚ ਮੁੰਡੇ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ! ਹਸਪਤਾਲ ‘ਚ ਤੋੜਿਆ ਦਮ
ਇਸ ਮਗਰੋਂ ਪਰਿਵਾਰ ਨੇ ਵੀ ਉਨ੍ਹਾਂ ਦੀ ਕਲਾ ਨੂੰ ਜਿਊਂਦੇ ਰੱਖਣ ਦ ਫੈਸਲਾ ਲਿਆ ਤੇ ਹਾਲ ਹੀ ਵਿਚ ਸੋਸ਼ਲ ਮੀਡੀਆ ‘ਤੇ ਇੱਕ ਇਮੋਸ਼ਨਲ ਮੈਸੇਜ ਵੀ ਸ਼ੇਅਰ ਕੀਤਾ ਸੀ, ਜਿਸ ਵਿੱਚ ਲਿਖਿਆ ਸੀ, “ਇੱਕ ਕਲਾਕਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਜਾਂਦਾ ਹੈ, ਪਰ ਉਸ ਦੀ ਕਲਾ ਹਮੇਸ਼ਾ ਲਈ ਜ਼ਿੰਦਾ ਰਹਿੰਦੀ ਹੈ। ਰਾਜਵੀਰ ਦ ਕਲਾ ਨੂੰ ਜਿਊਂਦੇ ਰੱਖਣ ਦੇ ਇਸ ਸਫਰ ਵਿਚ, ਰਾਜਵੀਰ ਦੇ ਪਰਿਵਾਰ ਵੱਲੋਂ ਰਾਕੇਸ਼ ਮਹਿਤਾ ਨੂੰ ਸੁਨੇਹਾ- ਅਸੀਂ ਇਸ ਯਮਲੇ ਨੂੰ ਉਸਦੀ ਕਲਾ ਰਾਹੀਂ ਹਮੇਸ਼ਾ ਜਿਊਂਦ ਰੱਖਾਂਗੇ। ਜਲਦ ਹੀ ਇਹ ‘ਯਮਲਾ’ ਤੁਹਾਡੇ ਨੇੜਲੇ ਸਿਨੇਮਾ ਘਰਾਂ ਵਿਚ ਮਿਲੇਗਾ।”
ਵੀਡੀਓ ਲਈ ਕਲਿੱਕ ਕਰੋ -:
























