ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਹਰ ਰੋਜ਼ ਨਵੇਂ ਵਿਵਾਦਾਂ ਵਿੱਚ ਘਿਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੂੰ ਘੇਰ ਕੇ ਇੱਕ ਹੋਰ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਰਾਜਾ ਵੜਿੰਗ ਦੀ ਸਿੱਖ ਬੱਚਿਆਂ ਨਾਲ ਮਜ਼ਾਕੀਆ ਟਿੱਪਣੀਆਂ ਕਰਦਿਆਂ ਜੂੜੇ ਛੂਹਣ ਦੀ ਵੀਡੀਓ ਵਾਇਰਲ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਸਿੱਖ ਧਰਮ ਦਾ ਨਿਰਾਦਰ ਕਰਨ ਵਾਲੀ ਕਾਰਵਾਈ ਕਿਹਾ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਰਾਜਾ ਵੜਿੰਗ ਨੇ ਸਿੱਖ ਮਾਣ-ਸਨਮਾਨ ਦਾ ਅਪਮਾਨ ਕੀਤਾ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਕਿ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਕੇਸਾਂ ਦੀ ਅਨਮੋਲ ਦਾਤ ਬਖਸ਼ਿਸ਼ ਕੀਤੀ ਹੈ ਅਤੇ ਕੇਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਿੱਖ ਨੂੰ ਬਖਸ਼ੇ ਪੰਜ ਕਕਾਰਾਂ ਵਿੱਚੋ ਇੱਕ ਹਨ। ਦੁੱਖ ਦੀ ਗੱਲ ਇਹ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਜੰਮੇ ਹੋਣ ਦੇ ਬਾਵਜੂਦ ਵੀ ਇਸ ਗੱਲ ਦੀ ਸਮਝ ਨਹੀਂ ਕਿ ਸਿੱਖਾਂ ਲਈ ਕੇਸ ਅਤੇ ਜੂੜੇ ਦੀ ਕੀ ਅਹਿਮੀਅਤ ਹੈ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਮਨੀ ਚੋਣ : ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਸ਼ਾਮ 6 ਵਜੇ ਤੋਂ 11 ਨਵੰਬਰ ਤੱਕ “ਡਰਾਈ ਡੇ” ਘੋਸ਼ਿਤ
ਜਿਸ ਤਰ੍ਹਾਂ ਵੜਿੰਗ ਨੇ ਤਰਨਤਾਰਨ ਸਾਹਿਬ ਵਿਖੇ ਦੋ ਸਿੱਖ ਬੱਚਿਆਂ ਦੇ ਜੂੜਿਆਂ ਉੱਪਰ ਮਜ਼ਾਕੀਆ ਟਿੱਪਣੀਆਂ ਕਰਦਿਆਂ ਜੂੜੇ ਛੂਹੇ, ਉਹ ਕੇਸਾਂ ਅਤੇ ਗੁਰੂ ਸਾਹਿਬ ਵਲੋਂ ਬਖਸ਼ੇ ਕਕਾਰਾਂ ਦੀ ਬੇਅਦਬੀ ਹੈ ਅਤੇ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਮੈਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜੀ ਨੂੰ ਬੇਨਤੀ ਵੀ ਕਰਦਾ ਹਾਂ ਕਿ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























