ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਵਿਚ ਸਾਬਕਾ DGP ਸਿਧਾਰਥ ਚਟੋਪਾਧਿਆਏ ਦਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋਇਆ ਹੈ। ਦੇਰ ਰਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਕਿ ਕਿਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਹਾਦਸਾ ਬਹੁਤ ਭਿਆਨਕ ਸੀ।
ਮਿਲੀ ਜਾਣਕਾਰੀ ਮੁਤਾਬਕ ਸਾਬਕਾ DGP ਦਾ ਮੁੰਡਾ ਕਾਰ ਵਿਚ ਸਵਾਰ ਹੋ ਕੇ ਆਪਣੀ ਮਾਂ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਹੋਟਲ ਵਿਚ ਖਾਣਾ ਖਾਣ ਲਈ ਜਾ ਰਹੇ ਸਨ। ਦੰਡੀ ਸਵਾਮੀ ਰੋਡ ‘ਤੇ ਪਹੁੰਚਦੇ ਹੀ ਸਿਧਾਂਤ ਗੱਡੀ ਤੋਂ ਹੇਠਾਂ ਉਤਰ ਗਿਆ। ਪਰਿਵਾਰ ਦੇ ਬਾਕੀ ਲੋਕ ਗੱਡੀ ਦੇ ਅੰਦਰ ਹੀ ਬੈਠੇ ਰਹੇ। ਉਦੋਂ ਹੀ ਅਚਾਨਕ ਪਿੱਛੇ ਤੋਂ ਆਈ ਇਕ ਵ੍ਹਾਈਟ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਡੀਜੀਪੀ ਦੇ ਪੁੱਤ ਦੀ ਗੱਡੀ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਤੋਂ ਟੁੱਟ ਗਿਆ।
ਇਹ ਵੀ ਪੜ੍ਹੋ : ਮੋਹਾਲੀ ‘ਚ ਦਿਨ-ਦਿਹਾੜੇ ਹੋਟਲ ਕਰਮਚਾਰੀ ‘ਤੇ ਚੱਲੀਆਂ ਗੋ.ਲੀ/ਆਂ, ਬਾਈਕ ਸਵਾਰ ਬਦਮਾਸ਼ਾਂ ਨੇ ਕੀਤੀ ਫਾ.ਇ/ਰਿੰਗ
ਟੱਕਰ ਮਾਰਨ ਵਾਲੀ ਗੱਡੀ ਦਾ ਬੋਨਟ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪਰਿਵਾਰਕ ਮੈਂਬਰ ਵੀ ਹਾਦਸੇ ਵਿਚ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਗੱਡੀ ਨਾਲ ਟੱਕਰ ਮਾਰਨ ਵਾਲੇ ਡਰਾਈਵਰ ਨਸ਼ੇ ਵਿਚ ਸੀ। ਕੇਸ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਧਾਂਤ ਨੇ ਹਾਦਸੇ ਦੇ ਬਾਅਦ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਉਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਅਜੇ ਇਸ ਬਾਬਤ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























