ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਜਿੱਤ ਤੋਂ ਬਾਅਦ ਪੰਜਾਬ ਦੀਆਂ ਖਿਡਾਰਨਾਂ ਨੂੰ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਦਿਓਲ ਨੂੰ ਖੇਡ ਨੀਤੀ ਤਹਿਤ 1.5-1.5 ਕਰੋੜ ਰੁਪਏ ਦੀ ਨਕਦ ਇਨਾਮ ਰਾਸ਼ੀ ਦਿੱਤੀ ਜਾਵੇਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ।

ਸਰਕਾਰ ਵੱਲੋਂ ਇੱਕ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਦੋਵੇਂ ਖਿਡਾਰਨਾਂ, ਅਮਨਜੋਤ ਅਤੇ ਹਰਲੀਨ ਦਿਓਲ ਪੰਜਾਬ ਪਹੁੰਚ ਗਈਆਂ ਹਨ। ਕੈਪਟਨ ਹਰਮਨਪ੍ਰੀਤ ਦੇ ਵੀ ਇਸ ਹਫ਼ਤੇ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ ਸਰਕਾਰ ਇਸ ਸਬੰਧ ਵਿੱਚ ਇੱਕ ਪ੍ਰੋਗਰਾਮ ਆਯੋਜਿਤ ਕਰ ਸਕਦੀ ਹੈ। ਇਸ ਤੋਂ ਇਲਾਵਾ ਹਰਮਨਪ੍ਰੀਤ ਕੌਰ ਨੂੰ ਨੌਕਰੀ ਵਿਚ ਤਰੱਕੀ ਵੀ ਮਿਲ ਸਕਦੀ ਹੈ, ਜਿਸ ‘ਤੇ ਸਰਕਾਰ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਭਿਆਨਕ ਅੱਗ, ਦੂਰ ਤੱਕ ਦਿਸੀਆਂ ਲਪਟਾਂ, ਕਈ ਦੁਕਾਨਾਂ ਨੂੰ ਨੁਕਸਾਨ
ਇਸੇ ਤਰ੍ਹਾਂ ਅਮਨਜੋਤ ਅਤੇ ਹਰਲੀਨ ਨੂੰ ਨੌਕਰੀਆਂ ਦੀ ਪੇਸ਼ਕਸ਼ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵਰਲਡ ਕੱਪ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨਾਂ ਖਿਡਾਰਣਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕੀਤੀ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਟ੍ਰਾਫੀ ਨੂੰ ਪੰਜਾਬ ਲੈ ਕੇ ਆਉਣਗੇ। ਜੇ ਲੋੜ ਪਈ ਤਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨਾਲ ਗੱਲ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























