ਪੰਜਾਬ ਯੂਨੀਵਰਸਿਟੀ ਮੋਰਚੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ PU ਸੈਨੇਟ ਚੋਣਾਂ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਵਾਈਸ ਚਾਂਸਲਰ ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਮੀਟਿੰਗ ਹੋਵੇਗੀ ਤੇ ਅਗਲੇ ਸਾਲ ਚੋਣਾਂ ਕਰਵਾਉਣ ਦੇ ਪ੍ਰਸਤਾਵ ‘ਤੇ ਗੱਲਬਾਤ ਹੋਵੇਗੀ।
ਦੱਸ ਦੇਈਏ ਕਿ ਵਿਦਿਆਰਥੀ ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮੰਗ ਕਰ ਰਹੇ ਹਨ। ਮੀਟਿੰਗ ਵਿਚ ਵਾਈਸ ਚਾਂਸਲਰ ਵੱਲੋਂ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਉਨ੍ਹਾਂ ਵੱਲੋਂ ਸੈਨੇਟ ਚੋਣਾਂ ਕਰਵਾਉਣ ਲਈ ਉਪ ਰਾਸ਼ਟਰਪਤੀ ਤੋਂ ਮਨਜ਼ੂਰੀ ਮੰਗ ਲਈ ਹੈ। ਮਨਜ਼ੂਰੀ ਮਿਲਣ ਦੇ ਬਾਅਦ ਇਹ ਚੋਣਾਂ ਅਗਲੇ ਸਾਲ ਕਰਵਾਉਣ ਦੇ ਪ੍ਰਸਤਾਵ ‘ਤੇ ਗੱਲਬਾਤ ਹੋਵੇਗੀ।
ਇਹ ਵੀ ਪੜ੍ਹੋ : ‘ਗੱਦਾ ਚਾਹੀਦਾ ਹੈ ਪਿੱਠ ਦਰਦ ਹੋ ਰਹੀ’, ਮੁਅੱਤਲ DIG ਭੁੱਲਰ ਨੇ ਜੇਲ੍ਹ ‘ਚ ਗੱਦੇ ਦੀ ਕੀਤੀ ਮੰਗ
ਪੰਜਾਬ ਯੂਨੀਵਰਸਿਟੀ ਵੱਲੋਂ ਇਸ ਸਾਲ ਤੋਂ ਹੀ ਦਾਖਲਾ ਲੈਣ ਵਾਲਿਆਂ ਨੂੰ ਹਲਫੀਆ ਬਿਆਨ ਦੇਣ ਦੀ ਸ਼ਰਤ ਰੱਖੀ ਸੀ ਜਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਸ਼ੁਰੂ ਕੀਤਾ ਸੀ ਪਰ ਬਾਅਦ ਵਿਚ ਕੇਂਦਰ ਵੱਲੋਂ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ 28 ਅਕਤੂਬਰ ਨੂੰ ਜਾਰੀ ਕਰ ਦਿੱਤਾ। ਪੀਯੂ ਵੱਲੋਂ ਐਫੀਡੈਵਿਟ ਤਾਂ ਵਾਪਸ ਲੈ ਲਿਆ ਪਰ ਇਹ ਸੰਘਰਸ਼ ਸੈਨੇਡ ਸਿੰਡੀਕੇਟ ਦੇ ਰੱਦ ਕੀਤੇ ਗਏ ਨੋਟੀਫਿਕੇਸ਼ ਨੂੰ ਵਾਪਸ ਲੈਣ ਲਈ ਅੱਗੇ ਵਧਿਆ। ਹੁਣ ਕੇਂਦਰ ਨੇ ਸੈਨੇਟ ਸਿੰਡੀਕੇਟ ਰੱਦ ਕਰਨ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਵਿਦਿਆਰਥੀ ਹੁਣ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਤੱਕ ਸੰਘਰਸ਼ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























