ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਤਰਨਤਾਰਨ ਉਪ ਚੋਣ ਦੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ। ਮੀਟਿੰਗ ਸ਼ਾਮ 4 ਵਜੇ ਹੋਵੇਗੀ। ਇਸ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਉਮੀਦ ਹੈ।

ਸਰਕਾਰ ਨੇ ਅਜੇ ਤੱਕ ਮੀਟਿੰਗ ਲਈ ਏਜੰਡਾ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, ਇਹ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਾਣਗੇ। ਮੀਟਿੰਗ ਵਿਚ 24 ਤਰੀਕ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸੈਸ਼ਨ ਨੂੰ ਮਨਜ਼ੂਰੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਉਸ ਇਲਾਕੇ ਨਾਲ ਸਬੰਧਤ ਪ੍ਰਾਜੈਕਟਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਤੋਂ ਪੱਟੀ ਤੱਕ ਬਣੇਗੀ ਰੇਲ ਲਾਈਨ, ਕੇਂਦਰ ਸਰਕਾਰ ਨੇ ਪ੍ਰੋਜੈਕਟ ਲਈ 764 ਕਰੋੜ ਰੁਪਏ ਦੇ ਬਜਟ ਨੂੰ ਦਿੱਤੀ ਮਨਜ਼ੂਰੀ
ਵਿਧਾਨ ਸਭਾ ਸੈਸ਼ਨ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ ਅਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਨਾਲ ਹੀ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਵੀ ਇਸ ਸਮਾਗਮ ਵਿਚ ਸ਼ਾਮਲ ਹੋਣਗੇ। ਪੰਜਾਬ ਸਰਕਾਰ ਵੱਲੋ ਉਨ੍ਹਾਂ ਨੂੰ ਸੱਦਾ ਭੇਜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























