ਮੋਹਾਲੀ ਦੇ ਡੇਰਾਬੱਸੀ ਇਲਾਕੇ ਵਿੱਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ। ਦੋਵਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਖੁਦ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਪੁੱਛਗਿੱਛ ਤੋਂ ਬਾਅਦ ਜਲਦੀ ਹੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਕਤਲ ਦੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਬਾਈਕ ‘ਤੇ ਉੱਥੇ ਜਾ ਰਹੇ ਸਨ। ਪੁਲਿਸ ਨੇ ਤੁਰੰਤ ਉਨ੍ਹਾਂ ਨੂੰ ਘੇਰ ਲਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਗੈਂਗ ਮੈਂਬਰਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਸ਼ੂਟਰ ਇਲਾਕੇ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ। ਇਸ ‘ਤੇ ਪੁਲਿਸ ਨੇ ਦੋ ਟੀਮਾਂ ਬਣਾ ਕੇ ਘੇਰਾਬੰਦੀ ਕੀਤੀ। ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ ਸ਼ੱਕੀਆਂ ਨੂੰ ਮੋਟਰਸਾਈਕਲ ‘ਤੇ ਆਉਂਦਿਆਂ ਦੇਖਇਆ ਤਾਂ ਉਨਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਦੋਸ਼ੀਆਂ ਨੇ ਕਰੀਬ ਤਿੰਨ ਰਾਊਂਡ ਫਾਇਰ ਕੀਤੇ। ਜਵਾਬ ਵਿਵਚ ਪੁਲਿਸ ਨੇ ਵੀ ਚਾਰ ਤੋਂ ਪੰਜ ਗੋਲੀਆਂ ਚਲਾਈਆਂ, ਜਿਨ੍ਹਾਂ ਵਿਚ ਦੋਵੇਂ ਬਦਮਾਸ਼ ਜਖਮੀ ਹੋ ਗਏ। ਦੋਵੇਂ ਜਖੀਆਂ ਨੂੰ ਪੁਲਿਸ ਨੇ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਖਮੀਆਂ ਦ ਪਛਾਣ ਅਮਨ ਅਤ ਸ਼ਰਣਜੀਤ ਉਰਫ ਸੰਨੀ ਵਜੋਂ ਹੋਈ ਹੈ। ਦੋਵੇਂ ਹੀ ਮੋਹਾਲੀ ਜਿਲ੍ਹੇ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਪਰਾਲੀ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਸਖਤ! ਪੰਜਾਬ-ਹਰਿਆਣਾ ਤੋਂ ਮੰਗੀ ਰਿਪੋਰਟ
ਪੁਲਿਸ ਨੇ ਮੁਲਜ਼ਮਾਂ ਤੋਂ ਦੋ .32 ਬੋਰ ਪਿਸਤੌਲ, 10 ਕਾਰਤੂਸ, ਤਿੰਨ ਖਾਲੀ ਖੋਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀਆਂ ਦਾ ਇਰਾਦਾ ਇਲਾਕੇ ਵਿੱਚ ਕਿਸੇ ਦਾ ਕਤਲ ਕਰਨ ਦਾ ਸੀ, ਪਰ ਪੁਲਿਸ ਦੀ ਚੌਕਸੀ ਨੇ ਇੱਕ ਵੱਡੀ ਘਟਨਾ ਨੂੰ ਟਾਲ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
























