ਕੇਂਦਰ ਸਰਕਾਰ ਨੇ ਸੋਮਵਾਰ ਨੂੰ ਲਾਲ ਕਿਲੇ ਦੇ ਸਾਹਮਣੇ ਹੋਏ ਕਾਰ ਧਮਾਕੇ ਨੂੰ ਅੱਤਵਾਦੀ ਹਮਲਾ ਐਲਾਨਿਆ ਹੈ। ਸਰਕਾਰ ਨੇ ਕਿਹਾ ਕਿ ਕਾਰ ਧਮਾਕਾ ਅੱਤਵਾਦੀ ਘਟਨਾ ਹੈ। ਸਰਕਾਰ ਨੇ ਕਿਹਾ ਕਿ ਅੱਤਵਾਦੀਆਂ ਨੇ ਦਿੱਲੀ ਵਿਚ ਧਮਾਕਾ ਕੀਤਾ। ਪੀਐੱਮ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਬੈਠਕ ਵਿਚ ਦਿੱਲੀ ਵਿਚ ਬੰਬ ਧਮਾਕੇ ਦੀ ਘਟਨਾ ਨੂੰ ਲੈ ਕੇ ਪ੍ਰਸਤਾਵ ਪਾਸ ਕੀਤਾ ਗਿਆ। ਕੇਂਦਰੀ ਮੰਤਰੀ ਮੰਡਲ ਨੇ 10 ਨਵੰਬਰ 2025 ਦੀ ਸ਼ਾਮ ਨੂੰ ਦਿੱਲੀ ਵਿਚ ਲਾਲ ਕਿਲੇ ਕੋਲ ਹੋਏ ਕਾਰ ਧਮਾਕੇ ਵਿਚ ਹੋਈ ਅੱਤਵਾਦੀ ਘਟਨਾ ਵਿਚ ਹੋਏ ਜਾਨਮਾਲ ਦੀ ਹਾਨੀ ‘ਤੇ ਡੂੰਘਾ ਸੋਗ ਪ੍ਰਗਟ ਕੀਤਾ।
ਕੈਬਨਿਟ ਨੇ ਬੇਕਸੂਰ ਲੋਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ। ਕੈਬਨਿਟ ਮੀਟਿੰਗ ‘ਚ ਹਮਲੇ ਖਿਲਾਫ਼ ਮਤਾ ਪਾਸ ਕੀਤਾ ਤੇ ਕਿਹਾ ਗਿਆ ਕਿ ਜਲਦ ਜਾਂਚ ਕਰ ਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਵਿਚ ਅੱਗੇ ਕਿਹਾ ਗਿਆ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਅਪਰਾਧੀਆਂ, ਉਨ੍ਹਾਂ ਦੇ ਸਹਿਯੋਗੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਵਿਚ ਅੱਗੇ ਕਿਹਾ ਗਿਆ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਤੇ ਨਿਆਂ ਦੇ ਕਟਹਿਰੇ ਵਿਚ ਲਿਆਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ ਤੇ ਪੰਚ
ਦੱਸ ਦੇਈਏ ਕਿ ਸੋਮਵਾਰ ਨੂੰ ਸ਼ਾਮ ਲਗਭਗ 7 ਵਜੇ ਲਾਲ ਕਿਲੇ ਦੇ ਸਾਹਮਣੇ ਮੈਟ੍ਰੋ ਸਟੇਸ਼ਨ ਇਕ ਕਾਰ ਵਿਚ ਜ਼ਬਰਦਸਤ ਧਮਾਕਾ ਹੋਇਆ ਸੀ। ਧਮਾਕੇ ਵਿਚ ਕਈ ਗੱਡੀਆਂ ਵਿਚ ਅੱਗ ਲੱਗ ਗਈ ਸੀ।ਵਾਰਦਾਤ ਵਿਚ 12 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਜ਼ਖਮੀ ਹੋ ਗਏ। ਸਰਕਾਰ ਨੇ ਬੰਬ ਧਮਾਕੇ ਦੀ ਜਾਂਚ ਦੀ ਜ਼ਿੰਮੇਵਾਰੀ NIA ਨੂੰ ਸੌਂਪ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























