ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਕੁਲਦੀਪ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੁਲਦੀਪ ਸਿੰਘ ਧਾਲੀਵਾਰ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ ਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ‘ਲੋਕ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਪਸੰਦ ਕਰਦੇ ਹਨ’-ਜਿੱਤ ਮਗਰੋਂ ਅਰਵਿੰਦ ਕੇਜਰੀਵਾਲ ਦਾ ਬਿਆਨ
ਇਹ ਨਿਯੁਕਤੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਹਸਤਾਖਰ ਕੀਤੇ ਪੱਤਰ ਰਾਹੀਂ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਕੁਲਦੀਪ ਧਾਲੀਵਾਲ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਪ੍ਰਤੀ ਤਜਰਬੇ ਤੇ ਯੋਗਦਾਨ ਨੂੰ ਦੇਖਦੇ ਹੋਏ ਸੌਂਪੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























