SSOC ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਤੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤ ਗਿਆ ਹੈ। ਮੁਲਜ਼ਮਾਂ ਕੋਲੋਂ 2 ਪਿਸਤੌਲਾਂ ਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਕਤ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਅਰਮੀਨੀਆ-ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਮਾਡਿਊਲ ਹਥਿਆਰਾਂ ਅਤੇ ਪੈਸੇ ਦਾ ਲੈਣ-ਦੇਣ ਕਰਨ ਤੋਂ ਇਲਾਵਾ ਜਬਰੀ ਵਸੂਲੀ ਲਈ ਕਈ ਵਿਅਕਤੀਆਂ ਦੀ ਰੇਕੀ ਵੀ ਕਰ ਰਿਹਾ ਸੀ। ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਾਲ ਜੁੜੀਆਂ ਹੋਰ ਕੜੀਆਂ ਦਾ ਪਤਾ ਲਗਾਇਆ ਜਾ ਸਕੇ ਤੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਤਰਨਤਾਰਨ ਉਪ ਚੋਣਾਂ ‘ਚ ‘ਆਪ’ ਦੀ ਸ਼ਾਨਦਾਰ ਜਿੱਤ ‘ਤੇ ਬੋਲੇ ਕੁਲਦੀਪ ਧਾਲੀਵਾਲ-‘ਇਹ 2027 ਦਾ ਸੈਮੀਫਾਈਨਲ ਸੀ’
ਫੜੇ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ , ਸੈਮੂਅਲ ਮਸੀਹ ਅਤੇ ਸਾਹਿਬਜੀਤ ਸਿੰਘ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























