ਤਰਨਤਾਰਨ ਦੇ ਪਿੰਡ ਫਤਿਆਬਾਦ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਅਣਪਛਾਤਿਆਂ ਵੱਲੋਂ ਨੌਜਵਾਨ ਦੇ ਸਾਹ ਕੱਢੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਫਤਿਆਬਾਦ ਨੇੜੇ ਨਹਿਰ ਕੰਢੇ ਬਿਜਲੀ ਘਰ ਦੇ ਕੋਲ ਇਕ ਨੌਜਵਾਨ ਨੂੰ ਕੁਝ ਅਣਪਛਾਤਿਆਂ ਵੱਲੋਂ ਜ਼ਖਮੀ ਕੀਤਾ ਗਿਆ। ਰਾਹਗੀਰਾਂ ਵੱਲੋਂ ਜ਼ਖਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਮਗਰੋਂ ਨੌਜਵਾਨ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਤੇ ਇਸ ਮਗਰੋਂ ਪਰਿਵਾਰ ਨੂੰ ਪਤਾ ਲੱਗਾ ਤਾਂ ਉਹ ਹਸਪਤਾਲ ਪਹੁੰਚੇ ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਕ੍ਰਿਪਾਲ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ 27 ਤੋਂ 28 ਸਾਲ ਦੇ ਵਿਚ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਗਾ : ਪਾਰਕ ‘ਚ 40 ਸਾਲਾ ਸ਼ਖਸ ਨੇ ਮੁ.ਕਾ.ਏ ਆਪਣੇ ਹੀ ਸਾ/ਹ, ਸੋਗ ਵਿਚ ਪਰਿਵਾਰ
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੰਡਾ ਤਾਂ ਘਰੋਂ ਕੰਮ ‘ਤੇ ਗਿਆ ਸੀ ਪਰ ਘਰ ਨਹੀਂ ਪਰਤਿਆ ਤੇ ਇਸ ਮਗਰੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਦੇਖੀ ਤਾਂ ਕ੍ਰਿਪਾਲ ਸਿੰਘ ਬਾਰੇ ਪਤਾ ਲੱਗਾ ਪਰ ਜਦੋਂ ਤੱਕ ਅਸੀਂ ਹਸਪਤਾਲ ਪਹੁੰਚੇ ਉਦੋਂ ਤੱਕ ਕ੍ਰਿਪਾਲ ਸਿੰਘ ਦੀ ਮੌਤ ਹੋ ਚੁੱਕੀ ਸੀ। ਮਾਂ ਵੱਲੋਂ ਪੁੱਤ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਵੀ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























