ਕਪੂਰਥਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਤਹਿਤ ਰੰ.ਗ/ਦਾਰੀ ਗਿਰੋਹ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮ ਦੀ ਪਛਾਣ ਅਮਨਦੀਪ ਉਰਫ ਅਮਨ ਵਜੋਂ ਹੋਈ ਹੈ। ਉਸ ਕੋਲੋਂ 9 ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੋਲੀਬਾਰੀ ਤੇ ਜਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਵਾਉਂਦਾ ਸੀ। ਅਮਨਦੀਪ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀ ਲਵਰਪ੍ਰੀਤ ਨੂੰ ਦੋ ਪਿਸਤੌਲ ਸਪਲਾਈ ਕੀਤੇ ਸਨ, ਜਿਸਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ 315 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : RSS ਆਗੂ ਦੇ ਪੋਤੇ ਦੇ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਸ਼ੂਟਰ ਤੇ ਉਸ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ
ਹੋਰ ਪੁੱਛਗਿੱਛ ਦੌਰਾਨ ਦੋਸ਼ੀ ਅਮਨਦੀਪ ਦੇ ਘਰ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ। ਥਾਣਾ ਸਦਰ ਕਪੂਰਥਲਾ ਵਿਖੇ FIR ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਦੇ ਆਪਣੇ ਮਿਸ਼ਨ ਵਿੱਚ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























