ਮੋਗਾ ਦੇ ਪਿੰਡ ਭਾਗੀਕੇ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਰਮਨਦੀਪ ਸਿੰਘ ਦੀ ਗੋਲੀ ਲੱਗਣ ਨਾਲ ਜਾਨ ਚਲੀ ਗਈ ਹੈ।
ਇਹ ਵੀ ਪੜ੍ਹੋ : ਹਰਮੀਤ ਸਿੰਘ ਸੰਧੂ ਅੱਜ ਤਰਨਤਾਰਨ ਦੇ MLA ਵਜੋਂ ਚੁੱਕਣਗੇ ਸਹੁੰ, ਸੀਨੀਅਰ ਆਗੂ ਮੌਕੇ ‘ਤੇ ਰਹਿਣਗੇ ਮੌਜੂਦ
ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਆਖਿਰਕਾਰ ਗੋਲੀ ਕਿਉਂ ਚੱਲੀ। ਘਟਨਾ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਗੋਲੀ ਚੱਲਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























