ਪੰਜਾਬ ਵਿਚ ਇਕ ਵਾਰ ਫਿਰ ਤੋਂ ਵੱਡਾ ਐਨਕਾਊਂਟਰ ਹੋਇਆ ਹੈ। ਪਟਿਆਲਾ ਪੁਲਿਸ ਵੱਲੋਂ ਨਾਮੀ ਗੈਂਗ ਦੇ 2 ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੂਟਰਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਸੀ ਤੇ ਜਵਾਬੀ ਕਾਰਵਾਈ ‘ਚ ਬਦਮਾਸ਼ਾਂ ਦੇ ਪੈਰਾਂ ’ਚ ਗੋਲੀਆਂ ਲੱਗੀਆਂ ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਾਈਕ ‘ਤੇ ਸਵਾਰ ਹੋ ਕੇ ਸਰਹਿੰਦ ਰੋਡ ਵੱਲ ਨੂੰ ਜਾ ਰਹੇ ਹਨ ਜਿਸ ਕਰਕੇ ਪੁਲਿਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ ਜੋ ਮੁਲਜ਼ਮਾਂ ਦੇ ਪੈਰਾਂ ਵਿਚ ਲੱਗੀਆਂ ਤੇ ਦੋਵੇਂ ਜ਼ਖਮੀ ਹੋ ਗਏ। ਦੋਵਾਂ ਨੇ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਮੋਟਰਸਾਈਕਲ, ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਕੀਤੇ ਬਰਾਮਦ ਦੋਵਾਂ ਬਦਮਾਸ਼ਾਂ ‘ਤੇ ਪਹਿਲਾਂ ਤੋਂ ਕਈ ਗੰਭੀਰ ਮਾਮਲੇ ਦਰਜ ਹਨ ।
ਵੀਡੀਓ ਲਈ ਕਲਿੱਕ ਕਰੋ -:
























