ਜਸਟਿਸ ਸੂਰਿਆ ਕਾਂਤ ਨੂੰ ਭਾਰਤ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ ਗਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਭਾਰਤ ਦੇ 53ਵੇਂ ਚੀਫ਼ ਜਸਟਿਸ ਬਣ ਗਏ ਹਨ। ਜਸਟਿਸ ਸੂਰਿਆ ਕਾਂਤ ਜਸਟਿਸ ਬੀ.ਆਰ. ਗਵਈ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਐਤਵਾਰ ਸ਼ਾਮ ਨੂੰ ਖਤਮ ਹੋ ਗਿਆ ਸੀ।
ਸਹੁੰ ਚੁੱਕਣ ਤੋਂ ਬਾਅਦ, CJI ਸੂਰਿਆ ਕਾਂਤ ਨੇ ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਮੌਜੂਦ ਹੋਰਾਂ ਨਾਲ ਮੁਲਾਕਾਤ ਕੀਤੀ। ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਮੁੱਖ ਜੱਜਾਂ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਨਵੇਂ CJI ਨੇ ਆਪਣੇ ਮਾਪਿਆਂ ਦੇ ਪੈਰ ਛੂਹੇ ਅਤੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਉਨ੍ਹਾਂ ਦਾ ਆਸ਼ੀਰਵਾਦ ਲਿਆ।
ਇਹ ਵੀ ਪੜ੍ਹੋ : ਇਤਿਹਾਸ ‘ਚ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਸ੍ਰੀ ਅਨੰਦਪੁਰ ਸਾਹਿਬ ‘ਚ ਤਿਆਰੀਆਂ ਪੂਰੀਆਂ
ਜਸਟਿਸ ਸੂਰਿਆ ਕਾਂਤ ਲਗਭਗ 15 ਮਹੀਨਿਆਂ ਤੱਕ ਇਸ ਅਹੁਦੇ ‘ਤੇ ਰਹਿਣਗੇ ਅਤੇ 9 ਫਰਵਰੀ, 2027 ਨੂੰ 65 ਸਾਲ ਦੇ ਹੋਣ ‘ਤੇ ਅਹੁਦਾ ਛੱਡ ਦੇਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਈ ਮਹੱਤਵਪੂਰਨ ਫੈਸਲੇ ਲਿਖਣ ਵਾਲੇ ਜਸਟਿਸ ਸੂਰਿਆ ਕਾਂਤ ਨੂੰ 5 ਅਕਤੂਬਰ, 2018 ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਸੀ। ਸੁਪਰੀਮ ਕੋਰਟ ਵਿੱਚ ਆਪਣੇ ਕਾਰਜਕਾਲ ਦੌਰਾਨ, ਉਨ੍ਹਾਂ ਨੇ ਧਾਰਾ 370, ਪੈਗਾਸਸ ਅਤੇ ਬਿਹਾਰ ਵੋਟਰ ਸੂਚੀ ਸਮੇਤ ਕਈ ਮਹੱਤਵਪੂਰਨ ਸੰਵਿਧਾਨਕ ਮਾਮਲਿਆਂ ਵਿੱਚ ਮੁੱਖ ਭੂਮਿਕਾ ਨਿਭਾਈ।
ਵੀਡੀਓ ਲਈ ਕਲਿੱਕ ਕਰੋ -:
























