ਜਲੰਧਰ ਨੈਸ਼ਨਲ ਹਾਈਵੇਅ ‘ਤੇ ਲਵਲੀ ਯੂਨੀਵਰਸਿਟੀ ਨੇੜੇ ਸਥਿਤ ਬਰਗਰ ਕਿੰਗ ਨੇੜੇ ਐਤਵਾਰ ਰਾਤ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਵਾਹਨਾਂ ਅਤੇ ਇੱਕ ਬਾਈਕ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਮੋਇਰਸੈਕਲ ਸਵਾਰ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਣ ‘ਤੇ ਫਾਇਰ ਟੀਮ ਅਤੇ SSF ਟੀਮ ਮੌਕੇ ‘ਤੇ ਪਹੁੰਚੀ।
ਰੋਡ ਸੇਫਟੀ ਫੋਰਸ ਦੇ ASI ਬਲਜੀਤ ਰਾਮ ਨੇ ਦੱਸਿਆ ਕਿ ਉਹ ਆਪਣੇ ਰੁਟੀਨ ਅਨੁਸਾਰ ਗਸ਼ਤ ਕਰ ਰਿਹਾ ਸੀ। ਜਦੋਂ ਉਹ ਲਵਲੀ ਯੂਨੀਵਰਸਿਟੀ ਪਾਰ ਕਰਕੇ ਬਰਗਰ ਕਿੰਗ ਪਹੁੰਚਿਆ ਤਾਂ ਇੱਕ ਕਾਰ ਪਲਟ ਗਈ। ਜਿਸ ਵਿੱਚ ਇੱਕ ਪਤੀ, ਪਤਨੀ ਅਤੇ ਇੱਕ ਬੱਚਾ ਸਵਾਰ ਸਨ, ਜਿਨ੍ਹਾਂ ਨੂੰ ਦੂਜੀ ਕਾਰ ਵਿੱਚ ਜਲੰਧਰ ਭੇਜ ਦਿੱਤਾ ਗਿਆ। ਜਿਸ ਕਾਰਨ ਆਵਾਜਾਈ ਕਾਫ਼ੀ ਹੌਲੀ ਹੋ ਗਈ ਸੀ। ਫਿਰ ਟ੍ਰੈਫਿਕ ਵਿੱਚ ਪਿੱਛੇ ਤੋਂ ਧੂੰਆਂ ਨਿਕਲਦਾ ਦੇਖਿਆ ਗਿਆ। ਜਦੋਂ ਉਸਨੇ ਵਾਪਸ ਜਾ ਕੇ ਜਾਂਚ ਕੀਤੀ ਤਾਂ ਦੋ ਵਾਹਨਾਂ ਦੀ ਟੱਕਰ ਕਾਰਨ ਅੱਗ ਲੱਗ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ASI ਦੀ ਗੋ/ਲੀ ਲੱਗਣ ਕਾਰਨ ਮੌ.ਤ, ਸਰਵਿਸ ਰਿਵਾ/ਲਵਰ ਸਾਫ਼ ਕਰਦੇ ਸਮੇਂ ਵਾਪਰਿਆ ਭਾਣਾ
ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਗ ਦੀ ਤੀਬਰਤਾ ਨੂੰ ਦੇਖਦੇ ਹੋਏ, ਅੱਗ ‘ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਵਿਭਾਗ ਨੂੰ ਬੁਲਾਇਆ ਗਿਆ। ਸਹਾਇਕ ਸਬ-ਇੰਸਪੈਕਟਰ (ASI) ਨੇ ਦੱਸਿਆ ਕਿ ਇਹ ਹਾਦਸਾ ਟ੍ਰੈਫਿਕ ਜਾਮ ਕਾਰਨ ਹੋਇਆ, ਜਿਸ ਕਾਰਨ ਦੋ ਵਾਹਨ ਆਪਸ ਵਿੱਚ ਟਕਰਾ ਗਏ।
ਵੀਡੀਓ ਲਈ ਕਲਿੱਕ ਕਰੋ -:
























