ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਕਾਰ ਧਰਮਿੰਦਰ ਦਿਓਲ ਦਾ ਦੇਹਾਂਤ ਹੋ ਗਿਆ ਹੈ। 89 ਸਾਲਾ ਧਰਮਿੰਦਰ ਨੇ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਆਪਣੇ ਘਰ ਵਿੱਚ ਆਖਰੀ ਸਾਹ ਲਏ।
ਦੱਸ ਦੇਈਏ ਕਿ ਪਹਿਲਾਂ, 11 ਨਵੰਬਰ ਨੂੰ ਧਰਮਿੰਦਰ ਦੀ ਮੌਤ ਦੀਆਂ ਖ਼ਬਰਾਂ ਆਈਆਂ ਸਨ, ਪਰ ਹੇਮਾ ਮਾਲਿਨੀ ਅਤੇ ਈਸ਼ਾ ਦਿਓਲ ਨੇ ਇਨ੍ਹਾਂ ਖ਼ਬਰਾਂ ਨੂੰ ਖਾਰਜ ਕਰਦੇ ਹੋਏ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ। ਧਰਮਿੰਦਰ ਨੂੰ 10 ਨਵੰਬਰ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਦਾਕਾਰ ਦੋ ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ, ਜਿਸ ਤੋਂ ਬਾਅਦ 12 ਨਵੰਬਰ ਨੂੰ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਗਈ ਸ਼ਰਧਾਂਜਲੀ
ਵੀਡੀਓ ਲਈ ਕਲਿੱਕ ਕਰੋ -:
























