ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੱਜ 350 ਸਾਲਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਸ਼ਹੀਦੀ ਸਮਾਗਮਾਂ ਦੇ ਮੱਦੇਨਜ਼ਰ ਦੇਸ਼-ਵਿਦੇਸ਼ ਤੋਂ ਬਹੁਤ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀਆਂ ਹੋਈਆਂ ਹਨ।
CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਪ੍ਰਣਾਮ ਕੀਤਾ ਤੇ ਟਵੀਟ ਕਰਦਿਆਂ ਲਿਖਿਆ ਕਿ ਹਿੰਦ ਦੀ ਚਾਦਰ, ਮਾਨਵਤਾ ਦੇ ਰਾਖੇ, ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ਵਿਚ ਕੋਟਿ-ਕੋਟਿ ਪ੍ਰਣਾਮ। ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀ ਹੈ।
ਇਹ ਵੀ ਪੜ੍ਹੋ :ਵਿਆਹ ਵਾਲੇ ਘਰ ‘ਚ ਬ.ਦ.ਮਾ/ਸ਼ਾਂ ਵੱਲੋਂ ਡ.ਕੈ/ਤੀ, ਲਾੜੇ ਨੂੰ ਮਾਰੀ ਗੋ/ਲੀ, ਗੰ/ਨ ਪੁਆਇੰਟ ‘ਤੇ ਗਹਿਣੇ ਤੇ ਕੈਸ਼ ਲੈ ਕੇ ਹੋਏ ਫਰਾਰ
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਗੁਰੂ ਚਰਨਾਂ ‘ਚ ਪ੍ਰਣਾਮ ਕੀਤਾ । ਉਨ੍ਹਾਂ ਲਿਖਿਆ- ” ਹੱਕ, ਸੱਚ ਤੇ ਧਰਮ ਦੇ ਰਾਖੇ ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਉਤੇ ਗੁਰੂ ਚਰਨਾਂ ਵਿਚ ਸਤਿਕਾਰ ਸਹਿਤ ਪ੍ਰਣਾਮ। ਆਓ ਨੌਵੇਂ ਪਾਤਸ਼ਾਹ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਅਤੇ ਸਾਂਝੀਵਾਲਤਾ ਦੇ ਮਾਰਗ ਉੱਤੇ ਚੱਲਣ ਦਾ ਪ੍ਰਣ ਕਰੀਏ।
ਵੀਡੀਓ ਲਈ ਕਲਿੱਕ ਕਰੋ -:
























