ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਤਿੰਨ ਪਵਿੱਤਰ ਸ਼ਹਿਰਾਂ: ਅੰਮ੍ਰਿਤਸਰ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਮੁਫ਼ਤ ਮਿੰਨੀ ਬੱਸਾਂ, ਆਟੋ ਅਤੇ ਰਿਕਸ਼ਾ ਚੱਲਣਗੇ। ਸ਼ਰਧਾਲੂਆਂਲਈ ਫ੍ਰੀ ਯਾਤਰਾ ਸਹੂਲਤ ਦਾ ਪੂਰਾ ਖਰਚਾ ਸਰਕਾਰ ਉਠਾਏਗੀ। ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂ ‘ਤੇ ਇੱਕ ਵਰਲਡ ਕਲਾਸ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸ ਦਾ ਸਿਲੇਬਸ ਲੋਕਾਂ ਦੇ ਸੁਝਾਅ ਤੋਂ ਬਾਅਦ ਤੈਅ ਕੀਤਾ ਜਾਵੇਗਾ।
ਸ੍ਰੀ ਆਨੰਦਪੁਰ ਸਾਹਿਬ ਵਿੱਚ ਨਵੀਂ ਵਿਰਾਸਤੀ ਸਟ੍ਰੀਟ ਵਿਕਸਿਤ ਕੀਤੀ ਜਾਵੇਗੀ, ਜਿਸ ਨਾਲ ਸ਼ਹਿਰ ਦੇ ਸੱਭਿਆਚਾਰ ਅਤੇ ਇਤਿਹਾਸਕ ਮਹੱਤਵ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਪੇਸ਼ ਕੀਤਾ ਜਾ ਸਕੇ। ਮੁੱਖ ਮੰਤਰੀ ਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਜਸ਼ਨ ਮਨਾਉਣ ਲਈ ਇੱਕ ਪ੍ਰੋਗਰਾਮ ਵਿੱਚ ਬੋਲ ਰਹੇ ਸਨ।
ਇਹ ਵੀ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ ਬੋਲੇ PM ਮੋਦੀ, ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ
ਉਨ੍ਹਾਂ ਐਲਾਨ ਕੀਤਾ ਕਿ ਚਰਨ ਗੰਗਾ ਸਟੇਡੀਅਮ ਨੂੰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਸਰਕਾਰੀ ਦੁਕਾਨਾਂ ਨੂੰ ਇੱਕਸਾਰ ਲੁਕ ਵਿਚ ਵਿਕਸਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਬੇਮਿਸਾਲ ਬਲਿਦਾਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹੀ ਕੁਰਬਾਨੀ ਹੋਰ ਕਿਤੇ ਵੀ ਦੇਖਣ ਨੂੰ ਨਹੀਂ ਮਿਲਦੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ ਅਤੇ ਸਮਾਗਮ ਨੂੰ ਸੰਬੋਧਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























