ਕੈਨੇਡਾ ਵਿੱਚ ਕਪਿਲ ਸ਼ਰਮਾ ਦੇ KAP’s ਕੈਫੇ ਵਿੱਚ ਹੋਈ ਗੋਲੀਬਾਰੀ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਾਮਲ ਮੁੱਖ ਸ਼ੂਟਰ ਬੰਧੂ ਮਾਨ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੰਧੂ ਮਾਨ ਸਿੰਘ ਸੇਖੋਂ ਨਾਮੀ ਗੈਂਗਸਟਰ ਨਾਲ ਜੁੜਿਆ ਹੋਇਆ ਹੈ। ਫਾਇਰਿੰਗ ਤੋਂ ਬਾਅਦ ਉਹ ਭਾਰਤ ਵਾਪਸ ਆ ਗਿਆ। ਸੇਖੋਂ ਨਾਮੀ ਗੈਂਗਸਟਰ ਦੇ ਸੰਪਰਕ ਵਿੱਚ ਵੀ ਸੀ। ਇਸ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਲਈ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਗ੍ਰਿਫ਼ਤਾਰ ਦੋਸ਼ੀ ਬੰਧੂ ਮਾਨ ਸਿੰਘ ਸੇਖੋਂ ਨੂੰ ਕੈਨੇਡੀਅਨ ਗੋਲੀਬਾਰੀ ਦਾ ਮੁੱਖ ਸ਼ੂਟਰ ਦੱਸਿਆ ਜਾ ਰਿਹਾ ਹੈ। KAP’s ਕੈਫੇ ਵਿੱਚ ਹੋਈ ਗੋਲੀਬਾਰੀ ਪਿੱਛੇ ਮੁੱਖ ਸਾਜ਼ਿਸ਼ ਨੂੰ ਸਮਝਣ ਲਈ ਉਸ ਦੀ ਗ੍ਰਿਫ਼ਤਾਰੀ ਬਹੁਤ ਅਹਿਮ ਹੈ। ਉਸ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਬਾਰੇ ਦਿੱਲੀ ਪੁਲਿਸ ਹੋਰ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਸ਼ੂਟਰ ਬੰਧੂ ਮਾਨ ਸਿੰਘ ਸੇਖੋਂ ਨੇ ਕੈਨੇਡਾ ਵਿੱਚ ਕਪਿਲ ਸ਼ਰਮਾ ਦੇ KAP’s ਕੈਫੇ ਵਿੱਚ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ਤੋਂ ਬਾਅਦ ਗੈਂਗਸਟਰ ਤੁਰੰਤ ਭਾਰਤ ਭੱਜ ਆਇਆ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸਨੂੰ ਦਿੱਲੀ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਅੱਜ ਮੁੜ ਸਰਕਾਰੀ ਬੱਸਾਂ ਦਾ ਚੱਕਾ ਜਾਮ, ਹੜਤਾਲ ‘ਤੇ ਗਏ ਕੱਚੇ ਮੁਲਾਜ਼ਮ, ਲੋਕਾਂ ਨੂੰ ਹੋਣਾ ਪਊ ਖੱਜਲ-ਖੁਆਰ
ਗ੍ਰਿਫਤਾਰੀ ਦੌਰਾਨ ਬੰਧੂ ਮਾਨ ਤੋਂ ਇੱਕ ਉੱਚ ਪੱਧਰੀ ਚੀਨੀ PX-3 ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਦਾ ਦਾਅਵਾ ਹੈ ਕਿ ਹਥਿਆਰਾਂ ਦੀ ਸਪਲਾਈ ਚੇਨ, ਫੰਡਿੰਗ ਸਰੋਤਾਂ ਅਤੇ ਟਾਰਗੇਟ ਸੂਚੀ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਕੈਨੇਡਾ ਤੋਂ ਪ੍ਰਾਪਤ ਫੰਡਿੰਗ ਅਤੇ ਨਿਰਦੇਸ਼ਾਂ ਦੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਹੁਣ ਇੰਟਰਪੋਲ ਰਾਹੀਂ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਤਿਆਰੀ ਕਰ ਰਹੀ ਹੈ। ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:
























