CM ਮਾਨ ਸਣੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਦਿੱਤੀ ਗਈ ਹੈ। ਇਕ FIR ਜੋ ਕਿ 2020 ਵਿਚ ਦਰਜ ਹੋਈ ਸੀ, ਉਸ ਨੂੰ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ FIR ਚੰਡੀਗੜ੍ਹ ਧਰਨੇ ਦੌਰਾਨ ਦਰਜ ਹੋਈ ਸੀ।
ਦੱਸ ਦੇਈਏ ਕਿ CM ਮਾਨ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਸੀ। ਸੀਐੱਮ ਮਾਨ, ਹਰਪਾਲ ਚੀਮਾ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਜੈਕਿਸ਼ਨ ਸਿੰਘ ਰੋੜੀ, ਮਾਸਟਰ ਬਲਦੇਵ ਸਿੰਘ, ਨਰਿੰਦਰ ਸਿੰਘ ਸ਼ੇਰਗਿੱਲ, ਸਰਬਜੀਤ ਕੌਰ ਮਾਣੂੰਕੇ ਸਣੇ ਕਈ ਆਗੂਆਂ ਨੂੰ ਰਾਹਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ‘ਤੇ ਵੱਡਾ ਐਕਸ਼ਨ, ਪ੍ਰਧਾਨ ਬਿਕਰਮਜੀਤ ਸਿੰਘ ਸਸਪੈਂਡ
ਜ਼ਿਕਰਯੋਗ ਹੈ ਕਿ 2020-21 ਵਿਚ ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧੇ ਵਿਰੁੱਧ ਪ੍ਰਦਰਸ਼ਨਾਂ ਲਈ ਤੇ ਲਖੀਮਪੁਰ ਖੀਰੀ ਘਟਨਾ ਦੌਰਾਨ ਪ੍ਰਦਰਸ਼ਨ ਵਿਚ ਕਿਸਾਨਾਂ ‘ਤੇ ਜੋ ਗੱਡੀਆਂ ਚੜ੍ਹਾਈਆਂ ਗਈਆਂ ਸਨ, ਦੇ ਵਿਰੋਧ ਵਿਚ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤੇ ਗਏ ਸੀ, ਉਸ ਖਿਲਾਫ FIR ਦਰਜ ਕੀਤੀਆਂ ਗਈਆਂ ਸੀ। ਇਸ ਧਰਨੇ ਦੌਰਾਨ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਸੀ, ਜਿਨ੍ਹਾਂ ਨੂੰ ਕਿ ਹੁਣ ਰੱਦ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























