ਪੰਜਾਬ ਵਿਚ ਸਰਕਾਰੀ ਬੱਸਾਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਹੜਤਾਲ ਖਤਮ ਕਰਨ ਤੋਂ ਇੱਕ ਦਿਨ ਬਾਅਦ ਪੰਜਾਬ ਰੋਡਵੇਜ਼, ਪਨਬਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਠੇਕੇ ‘ਤੇ ਕੰਮ ਕਰਦੇ ਕਰਮਚਾਰੀਆਂ ਨੇ ਸੋਮਵਾਰ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਮੁੜ ਸ਼ੁਰੂ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਹਿਰਾਸਤ ਵਿਚ ਲਏ ਗਏ ਯੂਨੀਅਨ ਮੈਂਬਰਾਂ ਨੂੰ ਰਿਹਾਅ ਕੀਤਾ ਜਾਵੇ ਤੇ ਪ੍ਰਦਰਸ਼ਨਾਂ ਦੌਰਾਨ ਕੀਤੇ ਗਏ ਪਰਚੇ ਵੀ ਰੱਦ ਕੀਤੇ ਜਾਣ।
![]()
ਯੂਨੀਅਨ ਆਗੂਆਂ ਨੇ ਕਿਹਾ ਕਿ 2,000 ਤੋਂ ਵੱਧ ਸਰਕਾਰੀ ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ। ਯੂਨੀਅਨ ਮੈਂਬਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ ਰੋਡਵੇਜ਼ ਦੀਆਂ ਲਗਭਗ 1,900 ਬੱਸਾਂ ਅਤੇ ਲਗਭਗ 500 ਪੀ.ਆਰ.ਟੀ.ਸੀ. ਬੱਸਾਂ ਨਹੀਂ ਚੱਲ ਰਹੀਆਂ ਸਨ ਕਿਉਂਕਿ ਸਾਰੇ ਹਿਰਾਸਤ ਵਿੱਚ ਲਏ ਅਤੇ ਗ੍ਰਿਫ਼ਤਾਰ ਕੀਤੇ ਕਰਮਚਾਰੀਆਂ ਨੂੰ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਯੂਨੀਅਨ ਦੀ ‘ਕਿਲੋਮੀਟਰ ਸਕੀਮ’ ਬੱਸਾਂ ਦੇ ਟੈਂਡਰ ਰੱਦ ਕਰਨ ਦੀ ਮੰਗ ਨੂੰ ਵੀ ਪੂਰਾ ਨਹੀਂ ਕੀਤਾ, ਜੋ ਕਿ 2 ਦਸੰਬਰ ਨੂੰ ਖੁੱਲ੍ਹਣ ਵਾਲੀਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਅੰਨ੍ਹੇਵਾਹ ਫਾਇਰਿੰਗ, ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਸ਼ਹਿਰ ‘ਚ ਅਲਰਟ
ਦੱਸ ਦੇਈਏ ਕਿ ਯੂਨੀਅਨ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੀ ਹੈ, ਹਾਲਾਂਕਿ ਬੀਤੇ ਸ਼ਨੀਵਾਰ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ 7 ਘੰਟੇ ਦੀ ਮੀਟਿਗ ਤੋਂ ਬਾਅਦ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ ਸੀ। ਮੀਟਿੰਗ ਮਗਰੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਸੀ ਕਿ ਕਿਲੋਮੀਟਰ ਸਕੀਮ ਵਿਚ ਕੋਈ ਵੀ ਦਖਲਅੰਦਾਜ਼ੀ ਨਹੀਂ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
























