ਡੇਰਾਬੱਸੀ ਦੇ ਬੀਡੀਪੀਓ ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰ ਵਿੱਚੋਂ ਬੀਡੀਪੀਓ ਦੇ ਗੈਰ-ਹਾਜ਼ਰ ਰਹਿਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਬੀਡੀਪੀਓ ਨੂੰ ਇਹ ਨੋਟਿਸ ਜਾਰੀ ਹੋਇਆ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਬੀਡੀਪੀਓ ਬਲਜੀਤ ਸਿੰਘ ਸੋਹੀ ਤੋਂ ਜਵਾਬ ਮੰਗਿਆ ਗਿਆ ਹੈ।
ਦੋਸ਼ ਹੈ ਕਿ ਬੀਡੀਪੀਓ ਬਲਜੀਤ ਸਿੰਘ ਸੋਹੀ 1 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਆਪਣੇ ਦਫ਼ਤਰ ਤੋਂ ਗੈਰ-ਹਾਜ਼ਰ ਸਨ, ਜਿਸ ਕਾਰਨ ਲੋਕਾਂ ਨੂੰ ਐਨਓਸੀ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਆ ਰਹੀਆਂ ਸਨ। ਬੀਤੇ ਦਿਨ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਵੱਲੋਂ ਵੀ ਇਸ ਦਫ਼ਤਰ ਦਾ ਦੌਰਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਪੰਜਾਬ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਵੀਡੀਓ ਲਈ ਕਲਿੱਕ ਕਰੋ -:
























